Breaking News
Home / Punjabi News / ਰਮਦਾਸ: ਮੰਤਰੀ ਨੇ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ ਸੜਕ ਦੀ ਮੁਰੰਮਤ ਸ਼ੁਰੂ ਕਰਵਾਈ

ਰਮਦਾਸ: ਮੰਤਰੀ ਨੇ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ ਸੜਕ ਦੀ ਮੁਰੰਮਤ ਸ਼ੁਰੂ ਕਰਵਾਈ

ਰਾਜਨ ਮਾਨ
ਰਮਦਾਸ, 3 ਅਕਤੂਬਰ
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਡੇਰਾ ਬਾਬਾ ਨਾਨਕ ਨਜ਼ਦੀਕ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ 10 ਕਿਲੋਮੀਟਰ ਸੜਕ ਦੀ ਮੁਰੰਮਤ ਸ਼ੁਰੂ ਕਰਵਾਈ ਅਤੇ ਪੁੱਲਾਂ ਦੀ ਉਸਾਰੀ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਬਣਾਈ ਜਾਣ ਵਾਲੀ ਇਸ ਸੜਕ ’ਤੇ 10.73 ਕਰੋੜ ਰੁਪਏ ਦੀ ਲਾਗਤ ਆਵੇਗੀ। ਪਿੰਡ ਘੋਨੇਵਾਲ ਤੋਂ ਮਨਸੂਰ ਤੱਕ ਬਣਨ ਵਾਲੀ ਇਸ ਸੰਪਰਕ ਸੜਕ ਅਤੇ ਪੁਲਾਂ ਨਾਲ ਇਸ ਇਲਾਕੇ ਦੇ ਵਸਨੀਕਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ। ਬਰਸਾਤੀ ਸੀਜ਼ਨ ਦੌਰਾਨ ਦਰਿਆ ਰਾਵੀ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਵੀ ਲੋਕਾਂ ਦਾ ਲਾਂਘਾ ਬੰਦ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬਾ ਵਾਸੀਆਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ।

The post ਰਮਦਾਸ: ਮੰਤਰੀ ਨੇ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ ਸੜਕ ਦੀ ਮੁਰੰਮਤ ਸ਼ੁਰੂ ਕਰਵਾਈ appeared first on punjabitribuneonline.com.


Source link

Check Also

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ …