Home / Punjabi News / ਰਾਘਵ ਚੱਢਾ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ

ਰਾਘਵ ਚੱਢਾ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ

ਆਤਿਸ਼ ਗੁਪਤਾ

ਚੰਡੀਗੜ੍ਹ, 11 ਜੁਲਾਈ

ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੂਬਾ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸਬੰਧੀ ਫਾਈਲ ਨੂੰ ਮੁੱਖ ਮੰਤਰੀ ਨੇ ਅੱਜ ਮਨਜ਼ੂਰੀ ਦੇ ਦਿੱਤੀ। ਮਾਡਰਨ ਸਕੂਲ ਬਾਰਾਖੰਭਾ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਰਗੀਆਂ ਵਿਸ਼ਵ ਪ੍ਰਸਿੱਧ ਸਿੱਖਿਆ ਸੰਸਥਾਵਾਂ ਤੋਂ ਪੜ੍ਹੇ ਰਾਘਵ ਚੱਢਾ ਪੇਸ਼ੇ ਪੱਖੋਂ ਚਾਰਟਰਡ ਅਕਾਊਂਟੈਂਟ ਹਨ। ਉਨ੍ਹਾਂ ਕੋਲ ਵਿਸ਼ਵ ਦੀਆਂ ਕਈ ਵੱਡੀਆਂ ਕਾਰਪੋਰੇਟ ਫਰਮਾਂ ਵਿੱਚ ਕੰਮ ਕਰਨ ਦਾ ਤਜਰਬਾ ਵੀ ਹੈ। ਦੱਸਣਯੋਗ ਹੈ ਕਿ ਰਾਘਵ ਚੱਢਾ ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਵਿੱਚ ਵਿੱਤ ਮੰਤਰੀ ਮਨੀਸ਼ ਸਿਸੋਦੀਆ ਦੇ ਵਿੱਤ ਸਲਾਹਕਾਰ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …