Home / Punjabi News / ਰਾਜਪਾਲ ਨੇ ਮਨਜ਼ੂਰ ਕੀਤਾ ਨਵਜੋਤ ਸਿੱਧੂ ਦਾ ਅਸਤੀਫਾ

ਰਾਜਪਾਲ ਨੇ ਮਨਜ਼ੂਰ ਕੀਤਾ ਨਵਜੋਤ ਸਿੱਧੂ ਦਾ ਅਸਤੀਫਾ

ਰਾਜਪਾਲ ਨੇ ਮਨਜ਼ੂਰ ਕੀਤਾ ਨਵਜੋਤ ਸਿੱਧੂ ਦਾ ਅਸਤੀਫਾ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜਪਾਲ ਨੂੰ ਸਿੱਧੂ ਦਾ ਅਸਤੀਫਾ ਭੇਜਿਆ ਗਿਆ ਸੀ। ਫਿਲਹਾਲ ਮੁੱਖ ਮੰਤਰੀ ਨੇ ਝੋਨੇ ਦੇ ਸੀਜ਼ਨ ਦੇ ਚੱਲਦਿਆਂ ਬਿਜਲੀ ਮਹਿਕਮਾ ਆਪਣੇ ਕੋਲ ਹੀ ਰੱਖਿਆ ਹੈ।
ਸਣਯੋਗ ਹੈ ਕਿ ਪੰਜਾਬ ਮੰਤਰੀ ਮੰਡਲ ‘ਚੋਂ ਫੇਰਬਦਲ ਤੋਂ ਬਾਅਦ ਮੰਤਰਾਲਾ ਖੋਹੇ ਜਾਣ ਤੋਂ ਨਾਰਾਜ਼ ਨਵਜੋਤ ਸਿੱਧੂ ਨੇ 15 ਜੁਲਾਈ ਨੂੰ ਪੰਜਾਬ ਕੈਬਨਿਟ ‘ਚੋਂ ਅਸਤੀਫਾ ਦੇ ਦਿੱਤਾ ਸੀ। ਸਿੱਧੂ ਨੇ ਰਾਹੁਲ ਗਾਂÎਧੀ ਨੂੰ ਸੰਬੋਧਨ ਕਰਕੇ ਆਪਣੇ ਅਸਤੀਫੇ ਨੂੰ ਟਵਿੱਟਰ ‘ਤੇ ਸਾਂਝਾ ਕੀਤਾ ਸੀ। ਅਸਤੀਫੇ ‘ਤੇ 10 ਜੂਨ ਦੀ ਮਿਤੀ ਲਿਖੀ ਗਈ ਸੀ। ਸਿੱਧੂ ਮੁਤਾਬਕ ਉਨ੍ਹਾਂ 10 ਜੂਨ ਨੂੰ ਪੰਜਾਬ ਮੰਤਰੀ ਮੰਡਲ ‘ਚੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਬਕਾਇਦਾ ਰਾਹੁਲ ਗਾਂਧੀ ਨੂੰ ਇਹ ਅਸਤੀਫਾ ਵੀ ਸੌਂਪ ਦਿੱਤਾ ਸੀ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …