Home / Punjabi News / ਰਾਜਸਥਾਨ: ਕਾਂਗਰਸ ਵੱਲੋਂ ਚੋਣ ਮਨੋਰਥ ਪੱਤਰ ਜਾਰੀ

ਰਾਜਸਥਾਨ: ਕਾਂਗਰਸ ਵੱਲੋਂ ਚੋਣ ਮਨੋਰਥ ਪੱਤਰ ਜਾਰੀ

 

ਜੈਪੁਰ, 21 ਨਵੰਬਰ

ਕਾਂਗਰਸ ਨੇ ਅੱਜ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਇਸ ਵਿੱਚ ਉਨ੍ਹਾਂ ਨੇ ਜਾਤੀ ਸਰਵੇਖਣ, ਨੌਜਵਾਨਾਂ ਨੂੰ 10 ਲੱਖ ਨੌਕਰੀਆਂ, ਪੰਚਾਇਤ ਪੱਧਰ ’ਤੇ ਭਰਤੀ ਲਈ ਇਕ ਨਵੀਂ ਯੋਜਨਾ ਸਣੇ ਕਿਸਾਨਾਂ ਲਈ ਕਈ ਸਕੀਮਾਂ ਦਾ ਵਾਅਦਾ ਕੀਤਾ ਹੈ। ਉਨ੍ਹਾਂ ਨੇ ਪੱਤਰ ’ਚ ਕਿਹਾ ਕਿ ਸਰਕਾਰ ਬਣਨ ’ਤੇ ਚਿਰੰਜੀਵੀ ਸਿਹਤ ਬੀਮਾ ਯੋਜਨਾ ਦੀ ਰਾਸ਼ੀ 25 ਲੱਖ ਤੋਂ ਵਧਾ ਕੇ 50 ਲੱਖ ਕੀਤੀ ਜਾਵੇਗੀ ਅਤੇ ਛੋਟੇ ਵਪਾਰੀਆਂ ਨੂੰ ਬਿਨਾਂ ਵਿਆਜ ਦੇ ਪੰਜ ਲੱਖ ਤੱਕ ਕਰਜ਼ਾ ਦਿੱਤਾ ਜਾਵੇਗਾ ਇੱਥੇ ਪਾਰਟੀ ਦਫ਼ਤਰ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਮੁੱਖ ਮੰਤਰੀ ਅਸ਼ੋਕ ਗਹਿਲੋਤ, ਪ੍ਰਦੇਸ਼ ਕਾਂਗਰਸ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ, ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਸੀਪੀ ਜੋਸ਼ੀ ਅਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਸਾਂਝੇ ਤੌਰ ’ਤੇ ਚੋਣ ਮਨੋਰਥ ਪੱਤਰ ਜਾਰੀ ਕੀਤਾ। -ਪੀਟੀਆਈ

The post ਰਾਜਸਥਾਨ: ਕਾਂਗਰਸ ਵੱਲੋਂ ਚੋਣ ਮਨੋਰਥ ਪੱਤਰ ਜਾਰੀ appeared first on punjabitribuneonline.com.


Source link

Check Also

ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦਾ ਸਾਂਝਾ ਅਪਰੇਸ਼ਨ: 3450 ਲਿਟਰ ਇਥਨੋਲ ਬਰਾਮਦ ਤੇ 3 ਕਾਬੂ

ਗੁਰਦੀਪ ਸਿੰਘ ਲਾਲੀ ਸੰਗਰੂਰ, 27 ਅਪਰੈਲ ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਪਰੇਸ਼ਨ …