Home / Punjabi News / ਰਾਜਸਥਾਨ: ਕੋਟਾ ’ਚ ਕੋਚਿੰਗ ਲੈ ਰਹੇ 17 ਸਾਲਾ ਵਿਦਿਆਰਥੀ ਦੀ ਨੌਜਵਾਨਾਂ ਨੇ ਕੁੱਟ-ਕੁੱਟ ਕੇ ਹੱਤਿਆ ਕੀਤੀ

ਰਾਜਸਥਾਨ: ਕੋਟਾ ’ਚ ਕੋਚਿੰਗ ਲੈ ਰਹੇ 17 ਸਾਲਾ ਵਿਦਿਆਰਥੀ ਦੀ ਨੌਜਵਾਨਾਂ ਨੇ ਕੁੱਟ-ਕੁੱਟ ਕੇ ਹੱਤਿਆ ਕੀਤੀ

ਕੋਟਾ (ਰਾਜਸਥਾਨ), 12 ਦਸੰਬਰ
ਕੋਟਾ ਦੇ ਇੰਦਰਾ ਵਿਹਾਰ ਇਲਾਕੇ ਵਿੱਚ ਆਈਆਈਟੀ-ਜੇਈਈ ਦੀ ਤਿਆਰੀ ਕਰ ਰਹੇ 17 ਸਾਲਾ ਵਿਦਿਆਰਥੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਸੋਮਵਾਰ ਦੇਰ ਸ਼ਾਮ ਜਦੋਂ ਵਿਦਿਆਰਥੀ ਇੱਥੇ ਚਾਹ ਦੀ ਦੁਕਾਨ ‘ਤੇ ਬੈਠਾ ਸੀ ਤਾਂ ਕੁਝ ਨੌਜਵਾਨਾਂ ਨੇ ਉਸ ‘ਤੇ ਲੋਹੇ ਦੀਆਂ ਰਾਡਾਂ ਅਤੇ ਜੰਜ਼ੀਰਾਂ ਨਾਲ ਹਮਲਾ ਕਰ ਦਿੱਤਾ। ਕਥਿਤ ਦੋਸ਼ੀ ਵਿਦਿਆਰਥੀਆਂ ਨੂੰ ਕੋਚਿੰਗ ਲੈ ਰਹੇ ਸਨ। ਮ੍ਰਿਤਕ ਦੀ ਪਛਾਣ ਸਤਿਆਵੀਰ ਉਰਫ਼ ਰਾਜਵੀਰ ਉਰਫ਼ ਰੌਣਕ ਵਜੋਂ ਹੋਈ ਹੈ, ਜੋ ਕਰੀਬ ਦੋ ਸਾਲਾਂ ਤੋਂ ਇੱਥੇ ਇੱਕ ਕੋਚਿੰਗ ਸੰਸਥਾ ਵਿੱਚ ਆਈਆਈਟੀ-ਜੇਈਈ ਦੀ ਤਿਆਰੀ ਕਰ ਰਿਹਾ ਸੀ। 11ਵੀਂ ਜਮਾਤ ਦੇ ਵਿਦਿਆਰਥੀ ਸਤਿਆਵੀਰ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਨਿਊ ਮੈਡੀਕਲ ਕਾਲਜ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ, ਜਿਸ ਦਾ ਅੰਤਿਮ ਸੰਸਕਾਰ ਉੱਤਰ ਪ੍ਰਦੇਸ਼ ਦੇ ਗੋਰਖਪੁਰ ਤੋਂ ਉਸਦੇ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਕੀਤਾ ਜਾਵੇਗਾ। ਦੁਕਾਨਦਾਰ ਨੇ ਦੱਸਿਆ ਕਿ ਉਸ ਨੇ ਕੁਝ ਨੌਜਵਾਨਾਂ ਨੂੰ ਲੋਹੇ ਦੀਆਂ ਰਾਡਾਂ ਅਤੇ ਜ਼ੰਜੀਰਾਂ ਲੈ ਕੇ 17 ਸਾਲਾ ਲੜਕੇ ਦਾ ਪਿੱਛਾ ਕਰਦੇ ਦੇਖਿਆ, ਜਿਨ੍ਹਾਂ ਨੇ ਉਸ ‘ਤੇ ਹਮਲਾ ਕਰ ਦਿੱਤਾ।ਹਮਲੇ ਵਿੱਚ ਜ਼ਖ਼ਮੀ ਵਿਦਿਆਰਥੀ ਆਪਣੇ ਕਮਰੇ ਵਿੱਚ ਚਲਾ ਗਿਆ ਜਿੱਥੇ ਦੇਰ ਰਾਤ ਉਸ ਦੀ ਹਾਲਤ ਵਿਗੜ ਗਈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪੁਲੀਸ ਨੇ ਕਿਹਾ ਕਿ ਹਮਲੇ ਦਾ ਕਾਰਨ ਦਾ ਪਤਾ ਨਹੀਂ ਲੱਗਿਆ। ਮਸ਼ਕੂਕ ਹਮਲਾਵਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਤੇ ਪੁੱਛ ਪੜਤਾਲ ਜਾਰੀ ਹੈ।

The post ਰਾਜਸਥਾਨ: ਕੋਟਾ ’ਚ ਕੋਚਿੰਗ ਲੈ ਰਹੇ 17 ਸਾਲਾ ਵਿਦਿਆਰਥੀ ਦੀ ਨੌਜਵਾਨਾਂ ਨੇ ਕੁੱਟ-ਕੁੱਟ ਕੇ ਹੱਤਿਆ ਕੀਤੀ appeared first on punjabitribuneonline.com.


Source link

Check Also

ਲਾਰੈਂਸ ਵੋਂਗ ਬਣੇ ਸਿੰਗਾਪੁਰ ਦੇ ਨਵੇਂ ਪ੍ਰਧਾਨ ਮੰਤਰੀ

ਸਿੰਗਾਪੁਰ, 15 ਮਈ ਅਰਥਸ਼ਾਸਤਰੀ ਲਾਰੈਂਸ ਵੋਂਗ ਨੇ ਅੱਜ ਇਸ ਮੁਲਕ ਦੇ ਚੌਥੇ ਪ੍ਰਧਾਨ ਮੰਤਰੀ ਵਜੋਂ …