Home / Punjabi News / ਰਾਜਸਥਾਨ ‘ਚ 41 ਹਜ਼ਾਰ ਦੇ ਪਾਰ ਹੋਈ ਕੋਰੋਨਾ ਮਰੀਜ਼ਾਂ ਦੀ ਗਿਣਤੀ, ਹੁਣ ਤੱਕ 674 ਲੋਕਾਂ ਦੀ ਹੋਈ ਮੌਤ

ਰਾਜਸਥਾਨ ‘ਚ 41 ਹਜ਼ਾਰ ਦੇ ਪਾਰ ਹੋਈ ਕੋਰੋਨਾ ਮਰੀਜ਼ਾਂ ਦੀ ਗਿਣਤੀ, ਹੁਣ ਤੱਕ 674 ਲੋਕਾਂ ਦੀ ਹੋਈ ਮੌਤ

ਰਾਜਸਥਾਨ ‘ਚ 41 ਹਜ਼ਾਰ ਦੇ ਪਾਰ ਹੋਈ ਕੋਰੋਨਾ ਮਰੀਜ਼ਾਂ ਦੀ ਗਿਣਤੀ, ਹੁਣ ਤੱਕ 674 ਲੋਕਾਂ ਦੀ ਹੋਈ ਮੌਤ

ਜੈਪੁਰ- ਰਾਜਸਥਾਨ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਸ਼ੁੱਕਰਵਾਰ ਨੂੰ 7 ਹੋਰ ਮੌਤਾਂ ਹੋਣ ਨਾਲ ਸੂਬੇ ‘ਚ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਗਿਣਤੀ 674 ਹੋ ਗਈ ਹੈ। ਇਸ ਦੇ ਨਾਲ ਹੀ ਸੂਬੇ ‘ਚ ਹੁਣ ਤੱਕ ਸਭ ਤੋਂ ਵੱਧ 362

Image Courtesy :jagbani(punjabkesar)

ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੂਬੇ ‘ਚ ਇਸ ਖਤਰਨਾਕ ਵਾਇਰਸ ਨਾਲ ਪੀੜਤਾਂ ਦੀ ਕੁੱਲ ਗਿਣਤੀ 41,298 ਹੋ ਗਈ ਹੈ, ਜਿਨ੍ਹਾਂ ‘ਚੋਂ 11319 ਇਲਾਜ ਅਧੀਨ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਬੀਕਾਨੇਰ ‘ਚ 4, ਅਜਮੇਰ ‘ਚ 2, ਬਾੜਮੇਰ ‘ਚ ਇਕ ਹੋਰ ਪੀੜਤ ਦੀ ਮੌਤ ਦਰਜ ਕੀਤੀ ਗਈ। ਇਸ ਨਾਲ ਸੂਬੇ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 674 ਹੋ ਗਈ ਹੈ।
ਇਕੱਲੇ ਜੈਪੁਰ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਗਿਣਤੀ 184 ਹੋ ਗਈ ਹੈ, ਜਦੋਂ ਕਿ ਜੋਧਪੁਰ ‘ਚ 83, ਭਰਤਪੁਰ ‘ਚ 53, ਅਜਮੇਰ ‘ਚ 43, ਬੀਕਾਨੇਰ ‘ਚ 42, ਕੋਟਾ ‘ਚ 34, ਪਾਲੀ ‘ਚ 30, ਨਾਗੌਰ ‘ਚ 24, ਅਲਵਰ ‘ਚ 16 ਅਤੇ ਧੌਲਪੁਰ ‘ਚ 15 ਮਰੀਜ਼ਾਂ ਦੀ ਮੌਤ ਹੋ ਚੁਕੀ ਹੈ। ਹੋਰ ਸੂਬਿਆਂ ਦੇ 37 ਰੋਗੀਆਂ ਦੀ ਵੀ ਇੱਥੇ ਮੌਤ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ 10.30 ਵਜੇ ਤੱਕ ਸੂਬੇ ‘ਚ 362 ਨਵੇਂ ਮਾਮਲੇ ਆਏ। ਇਨ੍ਹਾਂ ‘ਚ ਕੋਟਾ ‘ਚ 122, ਸੀਕਰ ‘ਚ 61, ਬੀਕਾਨੇਰ ‘ਚ 42, ਜੈਪੁਰ ‘ਚ 38, ਅਜਮੇਰ ‘ਚ 34, ਅਲਵਰ ‘ਚ 22 ਅਤੇ ਝਾਲਾਵਾੜ ‘ਚ 26 ਨਵੇਂ ਮਾਮਲੇ ਸ਼ਾਮਲ ਹਨ। ਸੂਬੇ ਭਰ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ ਕਈ ਥਾਣਾ ਖੇਤਰਾਂ ‘ਚ ਕਰਫਿਊ ਲੱਗਾ ਹੋਇਆ ਹੈ।


News Credit :jagbani(punjabkesar)

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …