Home / Punjabi News / ਰਾਜਸਥਾਨ ਦੀ ਕਰਨਪੁਰ ਵਿਧਾਨ ਸਭਾ ਸੀਟ ’ਤੇ ਕਾਂਗਰਸ ਉਮੀਦਵਾਰ ਜੇਤੂ, ਭਾਜਪਾ ਦਾ ਮੰਤਰੀ ਹਾਰਿਆ

ਰਾਜਸਥਾਨ ਦੀ ਕਰਨਪੁਰ ਵਿਧਾਨ ਸਭਾ ਸੀਟ ’ਤੇ ਕਾਂਗਰਸ ਉਮੀਦਵਾਰ ਜੇਤੂ, ਭਾਜਪਾ ਦਾ ਮੰਤਰੀ ਹਾਰਿਆ

ਜੈਪੁਰ, 8 ਜਨਵਰੀ
ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੀ ਕਰਨਪੁਰ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਰੁਪਿੰਦਰ ਸਿੰਘ ਕੁੰਨਰ ਨੇ ਚੋਣ ਜਿੱਤ ਕੇ ਆਪਣੇ ਨੇੜਲੇ ਵਿਰੋਧੀ ਅਤੇ ਸੱਤਾਧਾਰੀ ਭਾਜਪਾ ਦੇ ਮੰਤਰੀ ਸੁਰਿੰਦਰਪਾਲ ਸਿੰਘ ਟੀਟੀ ਨੂੰ 11283 ਵੋਟਾਂ ਨਾਲ ਹਰਾਇਆ ਹੈ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਕਾਂਗਰਸੀ ਉਮੀਦਵਾਰ ਦੀ ਮੌਤ ਕਾਰਨ ਇਸ ਸੀਟ ‘ਤੇ ਚੋਣ ਮੁਲਤਵੀ ਕਰ ਦਿੱਤੀ ਗਈ ਸੀ। ਇਸ ਸੀਟ ਲਈ 5 ਜਨਵਰੀ ਨੂੰ ਵੋਟਿੰਗ ਹੋਈ ਸੀ ਅਤੇ ਅੱਜ ਗਿਣਤੀ ਹੋਈ ਸੀ। ਚੋਣ ਵਿਭਾਗ ਦੀ ਵੈੱਬਸਾਈਟ ਅਨੁਸਾਰ ਕਾਂਗਰਸ ਦੇ ਉਮੀਦਵਾਰ ਰੁਪਿੰਦਰ ਸਿੰਘ ਨੂੰ 94,950 ਵੋਟਾਂ ਮਿਲੀਆਂ, ਜਦੋਂ ਕਿ ਟੀਟੀ ਨੂੰ 83,667 ਵੋਟਾਂ ਮਿਲੀਆਂ। ਤੀਜੇ ਨੰਬਰ ‘ਤੇ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਿਥੀਪਾਲ ਸਿੰਘ ਨੂੰ 11940 ਵੋਟਾਂ ਮਿਲੀਆਂ। ਇਸ ਜਿੱਤ ਨਾਲ ਸੂਬੇ ਦੀ 200 ਸੀਟਾਂ ਵਾਲੀ ਵਿਧਾਨ ਸਭਾ ‘ਚ ਕਾਂਗਰਸ ਦੇ ਵਿਧਾਇਕਾਂ ਦੀ ਗਿਣਤੀ 70 ਹੋ ਗਈ ਹੈ। ਰਾਜ ਵਿੱਚ ਸੱਤਾਧਾਰੀ ਭਾਜਪਾ ਦੇ 115 ਵਿਧਾਇਕ ਹਨ।

The post ਰਾਜਸਥਾਨ ਦੀ ਕਰਨਪੁਰ ਵਿਧਾਨ ਸਭਾ ਸੀਟ ’ਤੇ ਕਾਂਗਰਸ ਉਮੀਦਵਾਰ ਜੇਤੂ, ਭਾਜਪਾ ਦਾ ਮੰਤਰੀ ਹਾਰਿਆ appeared first on punjabitribuneonline.com.


Source link

Check Also

Top 10 Punjabi News Headlines and Trends from 22 July 2026

ABP Sanjha Top 10, 22 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …