Home / Punjabi News / ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਕਰੋਨਾ ਪਾਜ਼ੇਟਿਵ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਕਰੋਨਾ ਪਾਜ਼ੇਟਿਵ

ਨਵੀਂ ਦਿੱਲੀ, 4 ਅਪਰੈਲ

ਦੇਸ਼ ‘ਚ ਕਰੋਨਾ ਮਾਮਲੇ ਮੁੜ ਤੋਂ ਵਧਣ ਲੱਗੇ ਹਨ, ਇਸ ਕਰ ਕੇ ਸਿਹਤ ਮੰਤਰਾਲੇ ਨੇ ਇਹਤਿਆਤ ਵਰਤਣ ਦੀ ਸਲਾਹ ਦਿੱਤੀ ਹੈ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਤੇ ਭਾਰਤ ਦੇ ਸਾਬਕਾ ਕ੍ਰਿਕਟ ਖਿਡਾਰੀ ਆਕਾਸ਼ ਚੋਪੜਾ ਕਰੋਨਾ ਪਾਜ਼ੇਟਿਵ ਆਏ ਹਨ। ਇਸ ਤੋਂ ਇਲਾਵਾ ਛਤੀਸਗੜ੍ਹ ਵਿਚ ਇਕ ਲੜਕੀਆਂ ਦੇ ਹੋਸਟਲ ਵਿਚ 19 ਵਿਦਿਆਰਥਣਾਂ ਕਰੋਨਾ ਪਾਜ਼ੇਟਿਵ ਮਿਲੀਆਂ ਹਨ। ਇਨ੍ਹਾਂ ਸਾਰੀਆਂ ਵਿਦਿਆਰਥਣਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਦਿਆਰਥਣਾਂ ਦੇ ਸੰਪਰਕ ਵਿਚ ਆਈਆਂ ਹੋਰ ਵਿਦਿਆਰਥਣਾਂ ਦੀ ਵੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ।


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …