Home / Punjabi News / ਰਾਮ ਰਹੀਮ ਤੋਂ ਪੁੱਛ-ਗਿੱਛ ਨਹੀਂ ਕਰ ਸਕੀ ‘ਸਿੱਟ’

ਰਾਮ ਰਹੀਮ ਤੋਂ ਪੁੱਛ-ਗਿੱਛ ਨਹੀਂ ਕਰ ਸਕੀ ‘ਸਿੱਟ’

ਰਾਮ ਰਹੀਮ ਤੋਂ ਪੁੱਛ-ਗਿੱਛ ਨਹੀਂ ਕਰ ਸਕੀ ‘ਸਿੱਟ’

ਹਰਿਆਣਾ— ਹਰਿਆਣਾ ਦੀ ਸੁਨਾਰੀਆ ਜੇਲ ‘ਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਮੰਗਲਵਾਰ ਨੂੰ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਪੁੱਛ-ਗਿੱਛ ਕਰਨ ਲਈ ਪੁੱਜੀ ਪਰ ਉਹ ਪੁੱਛ-ਗਿੱਛ ਨਹੀਂ ਕਰ ਸਕੀ। ਰਾਮ ਰਹੀਮ ਤੋਂ ਕੋਟਕਪੁਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਪੁੱਛ-ਗਿੱਛ ਕੀਤੀ ਜਾਣੀ ਸੀ। ਦਰਅਸਲ ਅਦਾਲਤੀ ਹੁਕਮ ਮਿਲਣ ਤੋਂ ਬਾਅਦ ਸੁਨਾਰੀਆ ਜੇਲ ਦੇ ਅਫਸਰ ਨੂੰ ਚਿੱਠੀ ਲਿਖ ਕੇ ਇਸ ਬਾਰੇ ਟੀਮ ਨੇ ਇਜਾਜ਼ਤ ਮੰਗੀ ਸੀ ਅਤੇ ਸ਼ਡਿਊਲ ਭੇਜਿਆ ਸੀ। ਇਸ ਦੇ ਬਾਵਜੂਦ ਉਨ੍ਹਾਂ ਨੂੰ ਰਾਮ ਰਹੀਮ ਤੋਂ ਪੁੱਛ-ਗਿੱਛ ਨਹੀਂ ਕਰਨ ਦਿੱਤੀ ਗਈ। ਓਧਰ ਜ਼ਿਲਾ ਪ੍ਰਸ਼ਾਸਨ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਸਿੱਟ ਦੀ ਅਰਜ਼ੀ ‘ਤੇ ਵਿਚਾਰ ਕਰਨ ਲਈ ਰੱਖ ਲਿਆ ਹੈ।
ਜਾਣਕਾਰੀ ਮੁਤਾਬਕ ਰਾਮ ਰਹੀਮ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲੇ ਮੁਆਫ਼ੀਨਾਮੇ ਬਾਰੇ ਵੀ ਸਿੱਟ ਵਲੋਂ ਪੁੱਛ-ਗਿੱਛ ਕੀਤੀ ਜਾਣੀ ਸੀ ਕਿ ਆਖਰਕਾਰ ਇਹ ਮੁਆਫ਼ੀਨਾਮਾ ਸ੍ਰੀ ਅਕਾਲ ਤਖਤ ਸਾਹਿਬ ਤੱਕ ਕਿਸ ਦੇ ਜ਼ਰੀਏ ਪਹੁੰਚਿਆ। ਦੱਸਣਯੋਗ ਹੈ ਕਿ ਬੇਅਦਬੀ ਮਾਮਲੇ ਦੇ ਸੰਬੰਧ ‘ਚ ਕੁਝ ਡੇਰਾ ਪ੍ਰੇਮੀਆਂ ਨੂੰ ਹਿਰਾਸਤ ‘ਚ ਲਿਆ ਜਾ ਚੁਕਿਆ ਹੈ ਅਤੇ ਦੋਵੇਂ ਗੋਲੀਕਾਂਡ ‘ਚ ਡੇਰਾ ਸਿਰਸਾ ਦੀ ਸ਼ਮੂਲੀਅਤ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ।
ਰਾਮ ਰਹੀਮ ਨੂੰ ਦੋ ਸਾਧਵੀਆਂ ਦੇ ਬਲਾਤਕਾਰ ਲਈ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 25 ਅਗਸਤ 2017 ਤੋਂ ਸੁਨਾਰੀਆ ਜੇਲ ‘ਚ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ ਨੂੰ ਪੱਤਰਕਾਰ ਰਾਮਚੰਦਰ ਛੱਤਰਪਤੀ ਦੀ ਹੱਤਿਆ ਦੇ ਇਕ ਮਾਮਲੇ ‘ਚ ਵੀ ਦੋਸ਼ੀ ਠਹਿਰਾਇਆ ਗਿਆ ਹੈ। ਫਰੀਦਕੋਟ ਦੀ ਇਕ ਅਦਾਲਤ ਨੇ ਸਿੱਟ ਨੂੰ ਜੇਲ ਅੰਦਰ ਰਾਮ ਰਹੀਮ ਦੀ ਜਾਂਚ ਕਰਨ ਦੀ ਇਜਾਜ਼ਤ ਦਿੱਤੀ ਸੀ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …