Home / Punjabi News / ਰਾਸ਼ਟਰਪਤੀ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਦਰੋਪਦੀ ਮੁਰਮੂ ਦਾ ਸਮਰਥਨ

ਰਾਸ਼ਟਰਪਤੀ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਦਰੋਪਦੀ ਮੁਰਮੂ ਦਾ ਸਮਰਥਨ

ਚੰਡੀਗੜ੍ਹ, 1 ਜੁਲਾਈ

ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਚੋਣਾਂ ਲਈ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਉਮੀਦਵਾਰ ਦਰੋਪਦੀ ਮੁਰਮੂ ਦੇ ਸਮਰਥਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਭਾਜਪਾ ਨਾਲ ਵੱਖਰੇਵਿਆਂ ਦੇ ਬਾਵਜੂਦ ਦਰੋਪਦੀ ਮੁਰਮੂ ਲਈ ਸਮਰਥਨ ਦਾ ਐਲਾਨ ਕੀਤਾ ਗਿਆ ਹੈ। ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਪਾਰਟੀ ਨੇ ਇਕਜੁੱਟਤਾ ਨਾਲ ਫੈਸਲਾ ਲੈਂਦਿਆਂ ਦਰੋਪਦੀ ਮੁਰਮੂ ਲਈ ਸਮਰਥਨ ਐਲਾਨਿਆ ਹੈ। ਉਨ੍ਹਾਂ ਨੇ ਖੇਤੀ ਕਾਨੂੰਨਾਂ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਭਾਜਪਾ ਨਾਲ ਕਈ ਮੁੱਦਿਆਂ ‘ਤੇ ਵਖਰੇਵੇਂ ਹਨ ਪਰ ਪਾਰਟੀ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਹਮੇਸ਼ਾ ਕੰਮ ਕੀਤਾ ਹੈ। ਇਸੇ ਦੌਰਾਨ ਦਰੋਪਦੀ ਮੁਰਮੂ ਨੇ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਵੋਟਾਂ ਲਈ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। -ਪੀਟੀਆਈ


Source link

Check Also

Top 10 Punjabi News Headlines and Trends from 29 June 2026

ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …