Home / Punjabi News / ਰਾਹੁਲ ਗਾਂਧੀ ਨੂੰ ਮਿਲੇ ਭੂਟਾਨ ਦੇ ਪ੍ਰਧਾਨ ਮੰਤਰੀ

ਰਾਹੁਲ ਗਾਂਧੀ ਨੂੰ ਮਿਲੇ ਭੂਟਾਨ ਦੇ ਪ੍ਰਧਾਨ ਮੰਤਰੀ

ਰਾਹੁਲ ਗਾਂਧੀ ਨੂੰ ਮਿਲੇ ਭੂਟਾਨ ਦੇ ਪ੍ਰਧਾਨ ਮੰਤਰੀ

ਨਵੀਂ ਦਿੱਲੀ — ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਭੂਟਾਨ ਦੇ ਪ੍ਰਧਾਨ ਮੰਤਰੀ ਲੌਟੇ ਸ਼ੇਰਿੰਗ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਦੋਹਾਂ ਨੇਤਾਵਾਂ ਨੇ ਖੇਤਰ ਵਿਚ ਸਿਆਸੀ ਹਾਲਾਤ ਅਤੇ ਦੋਹਾਂ ਦੇਸ਼ਾਂ ਦੇ ਸਾਂਝੇ ਹਿੱਤਾਂ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕੀਤੀ। ਇਕ ਸਥਾਨਕ ਹੋਟਲ ਵਿਚ ਦੋਹਾਂ ਨੇਤਾਵਾਂ ਨੇ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਰਾਹੁਲ ਗਾਂਧੀ ਨੇ ਟਵੀਟ ਕਰ ਕੇ ਕਿਹਾ, ”ਮੈਂ ਅੱਜ ਭੂਟਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਅਸੀਂ ਖੇਤਰ ਵਿਚ ਸਿਆਸੀ ਹਾਲਾਤ ਅਤੇ ਸਾਂਝੇ ਹਿੱਤਾਂ ਨਾਲ ਜੁੜੇ ਮਾਮਲਿਆਂ ‘ਤੇ ਚਰਚਾ ਕੀਤੀ।”
ਉਨ੍ਹਾਂ ਕਿਹਾ, ”ਮੈਂ ਆਸ ਕਰਦਾ ਹਾਂ ਕਿ ਭਵਿੱਖ ਵਿਚ ਸਾਡੀ ਗੱਲਬਾਤ ਜਾਰੀ ਰਹੇਗੀ।” ਰਾਹੁਲ ਗਾਂਧੀ ਨੇ ਮੁਲਾਕਾਤ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਇੱਥੇ ਦੱਸ ਦਈਏ ਕਿ ਪਿਛਲੇ ਮਹੀਨੇ ਕਾਰਜਭਾਰ ਸੰਭਾਲਣ ਤੋਂ ਬਾਅਦ ਸ਼ੇਰਿੰਗ ਆਪਣੀ ਪਹਿਲੀ ਵਿਦੇਸ਼ ਯਾਤਰਾ ਤਹਿਤ ਵੀਰਵਾਰ ਨੂੰ ਭਾਰਤ ਦੇ ਦੌਰੇ ‘ਤੇ ਆਏ ਹਨ। ਉਨ੍ਹਾਂ ਨੇ ਸ਼ੁੱਕਰਵਾਰ ਭਾਵ ਕੱਲ ਹੈਦਰਾਬਾਦ ਹਾਊਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …