ਜਗਮੋਹਨ ਸਿੰਘ ਘਨੌਲੀ
ਰੂਪਨਗਰ, 9 ਫਰਵਰੀ
ਰੂਪਨਗਰ ਦੇ ਪਿੰਡ ਵਿੱਚ 7 ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ ਗਿਆ ਹੈ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ। ਬੱਚੀ ਦੀ ਅੱਖ ਦੇ ਉੱਪਰ ਡੂੰਘਾ ਜ਼ਖ਼ਮ ਹੈ। ਪ੍ਰਸ਼ਾਸਨ ਦੀ ਤਰਫ਼ੋਂ ਏਡੀਸੀ ਪੂਜਾ ਸਿਆਲ ਖ਼ੁਦ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਬੱਚੀ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ ਅਤੇ ਪੁਲੀਸ ਵੱਲੋਂ ਕੇਸ ਵੀ ਦਰਜ ਕਰ ਲਿਆ ਗਿਆ ਹੈ। ਇੰਸਪੈਕਟਰ ਜੈਸਮੀਨ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਹੈ। ਮੌਕੇ ’ਤੇ ਪੁਲੀਸ ਟੀਮ ਭੇਜ ਦਿੱਤੀ ਗਈ ਹੈ।
The post ਰੂਪਨਗਰ ਦੇ ਪਿੰਡ ’ਚ 7 ਸਾਲ ਦੀ ਬੱਚੀ ਨਾਲ ਜਬਰ-ਜਨਾਹ, ਪੀਜੀਆਈ ’ਚ ਦਾਖ਼ਲ appeared first on Punjabi Tribune.
Source link
Asian Tribune Your Multilingual Newspaper covering World and local news News