Home / Punjabi News / ਰੋਡ ਰੇਜ ਮਾਮਲਾ : ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਕੀਤਾ ਬਰੀ

ਰੋਡ ਰੇਜ ਮਾਮਲਾ : ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਕੀਤਾ ਬਰੀ

ਰੋਡ ਰੇਜ ਮਾਮਲਾ : ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਕੀਤਾ ਬਰੀ

ਨਵੀਂ ਦਿੱਲੀ – 30 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿਚ ਸੁਪਰੀਮ ਕੋਰਟ ਨੇ ਅੱਜ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਬਰੀ ਕਰ ਦਿਤਾ ਹੈ।
ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਨੂੰ ਹੇਠਲੀ ਅਦਾਲਤ ਨੇ ਦੋਸ਼ ਮੁਕਤ ਕਰ ਦਿੱਤਾ ਸੀ ਜਿਸ ਤੋਂ ਬਾਅਦ ਹਾਈਕੋਰਟ ਨੇ ਫੈਸਲੇ ਨੂੰ ਪਲਟਦਿਆਂ ਹੋਏ ਸਿੱਧੂ ਨੂੰ ਗ਼ੈਰ-ਇਰਾਦਾਤਨ ਕਤਲ ਦਾ ਦੋਸ਼ੀ ਪਾਇਆ ਅਤੇ ਉਨ੍ਹਾਂ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਨਵਜੋਤ ਸਿੰਘ ਸਿੱਧੂ ਨੇ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ। ਉਹਨਾਂ ਦਾਅਵਾ ਕੀਤਾ ਕਿ ਗੁਰਨਾਮ ਸਿੰਘ ਦੀ ਮੌਤ ਦੇ ਕਾਰਨ ਬਾਰੇ ਸਬੂਤ ਪਰਸਪਰ ਵਿਰੋਧੀ ਹਨ।
ਵਰਨਣਯੋਗ ਹੈ ਕਿ ਸਾਲ 1988 ਵਿਚ ਨਵਜੋਤ ਸਿੱਧੂ ਦੀ ਕਾਰ ਪਾਰਕਿੰਗ ਨੂੰ ਲੈ ਕੇ ਗੁਰਨਾਮ ਸਿੰਘ ਨਾਮਕ ਵਿਅਕਤੀ ਨਾਲ ਬਹਿਸ ਹੋਈ ਸੀ। ਗੁਰਨਾਮ ਸਿੰਘ ਦੇ ਭਾਣਜੇ ਮੁਤਾਬਿਕ ਸਿੱਧੂ ਵਲੋਂ ਮਾਰੇ ਮੁਕੇ ਕਾਰਨ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ।

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …