Home / Punjabi News / ਰੋਹਣੋਂ ਖੁਰਦ ’ਚ ਪਰਾਲੀ ਦੇ ਡੰਪ ਨੂੰ ਅੱਗ ਲੱਗੀ

ਰੋਹਣੋਂ ਖੁਰਦ ’ਚ ਪਰਾਲੀ ਦੇ ਡੰਪ ਨੂੰ ਅੱਗ ਲੱਗੀ

ਦੇਵਿੰਦਰ ਸਿੰਘ ਜੱਗੀ

ਪਾਇਲ, 11 ਫਰਵਰੀ

ਇਥੋਂ ਨੇੜਲੇ ਪਿੰਡ ਰੋਹਣੋਂ ਖੁਰਦ ਵਿਖੇ ਦੇਰ ਸ਼ਾਮ ਪਰਾਲੀ ਦੇ ਡੰਪ ਨੂੰ ਅੱਗ ਲੱਗ ਗਈ। ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਨੇ ਦੱਸਿਆ ਕਿ ਰੋਹਣੋਂ ਖੁਰਦ ਦੇ ਗੁਰਦੁਆਰਾ ਸਾਹਿਬ ਅਤੇ ਪਿੰਡ ਦੇ ਨਜ਼ਦੀਕ ਹੀ ਇਕ ਪਰਾਲੀ ਦਾ ਡੰਪ ਬਣਿਆ ਹੋਇਆ ਸੀ, ਜਿਸ ਨੂੰ ਅੱਜ ਸ਼ਾਮ ਤਕਰੀਬਨ 6.30 ਵਜੇ ਭਿਆਨਕ ਅੱਗ ਲੱਗ ਗਈ।

ਅੱਗ ’ਤੇ ਕਾਬੂ ਪਾਉਣ ਲਈ ਖੰਨਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ, ਜਿਨ੍ਹਾਂ ਵਿੱਚੋ ਇਕ ਗੱਡੀ ਦਾ ਈਸੜੂ ਨਜ਼ਦੀਕ ਪਹੁੰਚ ਕੇ ਟਾਇਰ ਪੈਂਚਰ ਹੋ ਗਿਆ ਤੇ ਦੂਜੀ ਗੱਡੀ ਵਿੱਚ ਪਾਣੀ ਘੱਟ ਸੀ। ਇਸ ਤੋਂ ਬਾਅਦ ਸਮਰਾਲਾ ਤੇ ਮੰਡੀ ਗੋਬਿੰਦਗੜ੍ਹ ਤੋਂ ਹੋਰ ਗੱਡੀਆਂ ਮੰਗਵਾਈਆਂ ਗਈਆਂ। ਖਬਰ ਲਿਖੇ ਜਾਣ ਤੱਕ ਚਾਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ’ਤੇ ਕਾਬੂ ਪਾਉਣ ਲਈ ਜੱਦੋ ਜਹਿਦ ਜਾਰੀ ਸੀ।

ਅੱਗ ਲੱਗਣ ਦੀ ਖਬਰ ਮਿਲਦੇ ਸਾਰ ਹੀ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਪਿਤਾ ਭੁਪਿੰਦਰ ਸਿੰਘ ਸੌਂਦ ਘਟਨਾ ਸਥਾਨ ’ਤੇ ਪੁੱਜੇ ਤੇ ਉਨ੍ਹਾਂ ਇਹ ਪੂਰਾ ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ, ਜਿਸ ਉਪਰੰਤ ਪ੍ਰਸ਼ਾਸਨ ਹਰਕਤ ’ਚ ਆ ਗਿਆ। ਖਬਰ ਲਿਖੇ ਜਾਣ ਤੱਕ ਅਧਿਕਾਰੀ ਭਿਆਨਕ ਅੱਗ ’ਤੇ ਕਾਬੂ ਪਾਉਣ ਲਈ ਜੱਦੋ ਜਹਿਦ ਕਰ ਰਹੇ ਸਨ।


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …