Home / Punjabi News / ਰੰਧਾਵਾ ਨੂੰ ਹਿਰਾਸਤ ਵਿਚ ਲੈਣਾ ਯੂਪੀ ਪੁਲੀਸ ਦਾ ਅੱਤਿਆਚਾਰ: ਚੰਨੀ

ਰੰਧਾਵਾ ਨੂੰ ਹਿਰਾਸਤ ਵਿਚ ਲੈਣਾ ਯੂਪੀ ਪੁਲੀਸ ਦਾ ਅੱਤਿਆਚਾਰ: ਚੰਨੀ

ਰੰਧਾਵਾ ਨੂੰ ਹਿਰਾਸਤ ਵਿਚ ਲੈਣਾ ਯੂਪੀ ਪੁਲੀਸ ਦਾ ਅੱਤਿਆਚਾਰ: ਚੰਨੀ

ਚੰਡੀਗੜ੍ਹ, 4 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਖੀਰੀ ਜਾ ਰਹੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਕਾਂਗਰਸੀ ਵਿਧਾਇਕਾਂ ਨੂੰ ਰਾਹ ਵਿਚ ਹੀ ਰੋਕਣ ਅਤੇ ਉੱਤਰ ਪ੍ਰਦੇਸ਼ ਪੁਲੀਸ ਵੱਲੋਂ ਸ੍ਰੀ ਰੰਧਾਵਾ ਨੂੰ ਹਿਰਾਸਤ ਵਿਚ ਲਏ ਜਾਣ ਦੀ ਨਿਖੇਧੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਨ੍ਹਾਂ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਅੱਜ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪੰਜਾਬ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਡਾਇਰੈਕਟਰ ਨੇ ਯੂਪੀ ਦੇ ਸਬੰਧਤ ਅਧਿਕਾਰੀਆਂ ਤੋਂ ਲਿਖਤ ਵਿਚ ਮੁੱਖ ਮੰਤਰੀ ਦਾ ਹੈਲੀਕਾਪਟਰ ਲਖੀਮਪੁਰ ਖੀਰੀ ਵਿਚ ਉਤਾਰਨ ਦੀ ਇਜਾਜ਼ਤ ਮੰਗ ਸੀ ਜਿਸ ਦੇ ਜਵਾਬ ਵਿਚ ਯੂਪੀ ਦੇ ਗ੍ਰਹਿ ਸਕੱਤਰ ਨੇ ਸੂਚਿਤ ਕੀਤਾ ਕਿ ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਇਹ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਪਰੰਤ ਉਪ ਮੁੱਖ ਮੰਤਰ ਸੁਖਜਿੰਦਰ ਸਿੰਘ ਰੰਧਾਵਾ ਤੇ ਉਨ੍ਹਾਂ ਦੇ ਨਾਲ ਕੁਝ ਕਾਂਗਰਸੀ ਵਿਧਾਇਕ ਸੜਕ ਰਾਹੀਂ ਲਖੀਮਪੁਰ ਖੀਰੀ ਲਈ ਰਵਾਨਾ ਹੋ ਗਏ ਸਨ, ਜਿਨ੍ਹਾਂ ਨੂੰ ਉੱਤਰ ਪ੍ਰਦੇਸ਼ ਦੀ ਹੱਦ ਉੱਤੇ ਹੀ ਰੋਕ ਲਿਆ ਗਿਆ। ਰੋਕਣ ਉੱਤੇ ਸ੍ਰੀ ਰੰਧਾਵਾ ਤੇ ਉਨ੍ਹਾਂ ਦੇ ਸਾਥੀ ਸੜਕ ਉੱਤੇ ਹੀ ਬੈਠ ਗਏ ਸਨ, ਜਿਸ ਕਰ ਕੇ ਯੂਪੀ ਪੁਲੀਸ ਨੇ ਸ੍ਰੀ ਰੰਧਾਵਾ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਮੁੱਖ ਮੰਤਰੀ ਚੰਨੀ ਨੇ ਸਵਾਲ ਕੀਤਾ ਕਿ ਕਾਂਗਰਸੀ ਆਗੂਆਂ ਨੂੰ ਯੂਪੀ ਵਿਚ ਦਾਖ਼ਲ ਕਿਉਂ ਨਹੀਂ ਹੋਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਟਵੀਟ ਕੀਤਾ ਕਿ ਉਨ੍ਹਾਂ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਦੇ ਵਿਧਾਇਕਾਂ ਨੂੰ ਯੂਪੀ-ਹਰਿਆਣਾ ਦੇ ਬਾਰਡਰ ਉੱਤੇ ਹਿਰਾਸਤ ਵਿਚ ਲੈ ਲਿਆ। ਉਨ੍ਹਾਂ ਉੱਤਰ ਪ੍ਰਦੇਸ਼ ਸਰਕਾਰ ਦੀ ਇਸ ਕਾਰਵਾਈ ਅੱਤਿਆਚਾਰ ਕਰਾਰ ਦਿੰਦਿਆਂ ਇਸ ਦੀ ਨਿਖੇਧੀ ਕੀਤੀ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸ੍ਰੀ ਰੰਧਾਵਾ ਨੇ ਲਖੀਮਪੁਰ ਖੀਰੀ ਦੀ ਘਟਨਾ ਨੂੰ ਕਿਸਾਨਾਂ ਦਾ ਕਤਲੇਆਮ ਕਰਾਰ ਦਿੱਤਾ ਅਤੇ ਇਸ ਦੀ ਤੁਲਨਾ 1919 ਦੇ ਜ਼ੱਲ੍ਹਿਆਂਵਾਲਾ ਕਾਂਡ ਨਾਲ ਕੀਤੀ। -ਪੀਟੀਆਈ


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …