Home / Punjabi News / ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਜਾਨੋਂ ਮਾਰਨ ਦੀ ਧਮਕੀ

ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਜਾਨੋਂ ਮਾਰਨ ਦੀ ਧਮਕੀ

ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਜਾਨੋਂ ਮਾਰਨ ਦੀ ਧਮਕੀ

ਪੱਤਰ ਪ੍ਰੇਰਕ

ਲਹਿਰਾਗਾਗਾ, 4 ਅਪਰੈਲ

ਆਪ ਦੇ ਹਲਕਾ ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਐਤਵਾਰ ਰਾਤ 9.10 ਵਜੇ ਕਿਸੇ ਅਨਜਾਣ ਵਿਆਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸ੍ਰੀ ਗੋਇਲ ਦੇ ਪੁੱਤਰ ਐਡਵੋਕੇਟ ਕਮ ਕੌਂਸਲਰ ਗੌਰਵ ਗੋਇਲ ਤੇ ਨਿੱਜੀ ਸਹਾਇਕ ਰਾਕੇਸ਼ ਗੁਪਤਾ ਨੇ ਦੱਸਿਆ ਕਿ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਰਾਤ ਨੂੰ ਫੋਨ ਕਾਲ ਆਈ ਅਤੇ ਜਦੋਂ ਨਿੱਜੀ ਸਹਾਇਕ ਫੋਨ ਨੇ ਚੁੱਕਿਆ ਤਾਂ ਅਣਪਛਾਤੇ ਕਾਲਰ ਨੇ ਗਾਲ੍ਹਾਂ ਕੱਢਣ ਤੋਂ ਬਾਅਦ ਕਿਹਾ ਕਿ ਉਹ ਵਿਧਾਇਕ ਗੋਇਲ ਨੂੰ ਗੋਲੀ ਨੂੰ ਗੋਲੀ ਮਾਰ ਕੇ ਮਾਰ ਦੇਵੇਗਾ। ਉਨ੍ਹਾਂ ਵੱਲੋਂ ਇਸ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ ਗਈ, ਜਿਸ ਦੀ ਪੁਸ਼ਟੀ ਡੀਐੱਸਪੀ ਮਨੋਜ ਗੋਰਸੀ ਨੇ ਵੀ ਕੀਤੀ ਹੈ। ਪੁਲੀਸ ਵੱਲੋਂ ਫੋਨ ਦੀ ਲੋਕੇਸ਼ਨ ਅਤੇ ਵਿਅਕਤੀ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


Source link

Check Also

ਪਾਕਿਸਤਾਨ ’ਚ ਬੈਠੇ ਅਤਿਵਾਦੀ ਨੇ ਕਰਵਾਈ ਵਿਸ਼ਵ ਹਿੰਦੂ ਪਰਿਸ਼ਦ ਨੇਤਾ ਬੱਗਾ ਦੀ ਹੱਤਿਆ, 2 ਮੁਲਜ਼ਮ ਗ੍ਰਿਫ਼ਤਾਰ

ਜਗਮੋਹਨ ਸਿੰਘ ਘਨੌਲੀ ਰੂਪਨਗਰ, 16 ਅਪਰੈਲ ਨੰਗਲ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਦੀ ਹੱਤਿਆ …