ਪਟਿਆਲਾ – ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਮਾਰਸ਼ਲ ਬੀ. ਐੈੱਸ. ਧਨੋਆ ਨਾਲ ਲਾਪਤਾ ਹੋਏ ਆਈ. ਏ. ਐੈੱਫ. ਜਹਾਜ਼ ਦਾ ਪਤਾ ਲਾਉਣ ਲਈ ਕੀਤੇ ਜਾ ਰਹੇ ਬਚਾਅ ਕਾਰਜਾਂ ਬਾਰੇ ਗੱਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਫਲਾਈਟ ਲੈਫਟੀਨੈਂਟ ਮੋਹਿਤ ਗਰਗ ਬਾਰੇ ਵੀ ਪੁੱਛਗਿੱਛ ਕੀਤੀ, ਜੋ ਕਿ ਪੰਜਾਬ ਦੇ ਸਮਾਣਾ ਤੋਂ ਹਨ ਅਤੇ ਲਾਪਤਾ ਜਹਾਜ਼ ‘ਚ ਸਵਾਰ ਸਨ। ਪ੍ਰਨੀਤ ਕੌਰ ਨੇ ਕਿਹਾ ਕਿ ਏਅਰ ਮਾਰਸ਼ਲ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵੱਲੋਂ ਸਾਰੇ ਸੰਭਵ ਬਚਾਅ ਉਪਾਅ ਕੀਤੇ ਜਾ ਰਹੇ ਹਨ। ਅਜੇ ਤੱਕ ਉਨ੍ਹਾਂ ਦੇ ਹੱਥ ਕੋਈ ਕਾਮਯਾਬੀ ਨਹੀਂ ਲੱਗੀ। ਲਾਪਤਾ ਮੋਹਿਤ ਦੇ ਪਰਿਵਾਰ ਦਾ ਹੌਸਲਾ ਵਧਾਉਂਦੇ ਹੋਏ ਉਸ ਦੇ ਪਿਤਾ ਸੁਰਿੰਦਰਪਾਲ ਗਰਗ ਨਾਲ ਵੀ ਗੱਲ ਕੀਤੀ। ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿਵਾਇਆ। ਪ੍ਰਨੀਤ ਕੌਰ ਨੇ ਕਿਹਾ ਕਿ ਉਹ ਇਸ ਮੁਸ਼ਕਲ ਦੀ ਘੜੀ ‘ਚ ਉਨ੍ਹਾਂ ਦੇ ਨਾਲ ਖੜ੍ਹੇ ਹਨ।
Check Also
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ ‘ਚ ਦਿਖਾਉਣ ਦਾ ਫ਼ੈਸਲਾ
‘Satluj’ movie : ਪੰਜਾਬ ਵਿੱਚ ਇਸ ਸਮੇਂ ਦਿਲਜੀਤ ਦੁਸਾਂਝ ਦੀ ਫਿਲਮ ‘ਸਤਲੁਜ’ ਕਾਫੀ ਚਰਚਾ ਦਾ …
Asian Tribune Your Multilingual Newspaper covering World and local news News