Breaking News
Home / Punjabi News / ਲਿਫਟਿੰਗ ਠੱਪ ਹੋਣ ਕਾਰਨ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗੇ

ਲਿਫਟਿੰਗ ਠੱਪ ਹੋਣ ਕਾਰਨ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗੇ

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 20 ਅਕਤੂਬਰ
ਲਿਫਟਿੰਗ ਦਾ ਕੰਮ ਠੱਪ ਹੋਣ ਕਾਰਨ ਇੱਥੇ ਮੁੱਖ ਅਨਾਜ ਮੰਡੀ ਸਮੇਤ ਬਲਾਕ ਦੇ 18 ਖਰੀਦ ਕੇਂਦਰਾਂ ਵਿੱਚ ਵਿਕੇ ਹੋਏ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ।
ਦੱਸਣਯੋਗ ਹੈ ਕਿ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਸੀ ਅਤੇ ਲਗਾਤਾਰ ਝੋਨਾ ਖਰੀਦਿਆ ਜਾ ਰਿਹਾ ਹੈ। ਮਾਰਕੀਟ ਕਮੇਟੀ ਭਵਾਨੀਗੜ੍ਹ ਦੇ ਰਿਕਾਰਡ ਅਨੁਸਾਰ ਹੁਣ ਤੱਕ ਬਲਾਕ ਦੀਆਂ ਮੰਡੀਆਂ ਵਿੱਚ 2 ਲੱਖ 45 ਹਜ਼ਾਰ 050 ਕੁਇੰਟਲ ਝੋਨੇ ਦੀ ਆਮਦ ਹੋਈ ਹੈ ਅਤੇ 2 ਲੱਖ 30 ਹਜ਼ਾਰ 300 ਕੁਇੰਟਲ ਝੋਨਾ ਖਰੀਦਿਆ ਜਾ ਚੁੱਕਾ ਹੈ।  ਪਰ ਵਿਕੇ ਹੋਏ ਝੋਨੇ ਵਿੱਚੋਂ ਹੁਣ ਤੱਕ ਸਿਰਫ 8 ਹਜ਼ਾਰ 250 ਕੁਇੰਟਲ ਝੋਨੇ ਦੀ ਲਿਫਟਿੰਗ ਹੋਈ ਹੈ ਅਤੇ 2 ਲੱਖ 22 ਹਜ਼ਾਰ 50 ਕੁਇੰਟਲ ਝੋਨਾ ਮੰਡੀਆਂ ਵਿੱਚ ਹੀ ਪਿਆ ਹੈ।
ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਦੀਪਾ, ਸਮਰਿੰਦਰ ਬੰਟੀ ਗਰਗ, ਈਸ਼ਵਰ ਬਾਂਸਲ, ਮਹੇਸ਼ ਕੁਮਾਰ ਵਰਮਾ, ਵਰਿੰਦਰ ਕੁਮਾਰ,ਮੰਗਤ ਰਾਮ ਸ਼ਰਮਾ, ਦੇਵਿਸ ਗੋਇਲ, ਸਰਬਜੀਤ ਸਿੰਘ ਆਦਿ ਨੇ ਦੱਸਿਆ ਕਿ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਨੂੰ ਦੂਹਰੀ ਲੇਬਰ ਦੇ ਕੇ ਮੰਡੀਆਂ ਵਿੱਚ ਹੀ ਸਟੈਕ ਲਗਵਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਤੁਰੰਤ ਲਿਫਟਿੰਗ ਸ਼ੁਰੂ ਨਾ ਕੀਤੀ ਗਈ ਤਾਂ ਮੰਡੀ ਵਿੱਚ ਵੇਚਣ ਲਈ ਕੋਈ ਥਾਂ ਨਹੀਂ ਰਹੇਗੀ ਅਤੇ ਕਿਸਾਨਾਂ ਨੂੰ ਵੀ ਖੱਜਲ ਖੁਆਰ ਹੋਣਾ ਪਵੇਗਾ। ਮਾਰਕੀਟ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਦੀ ਰਿਪੋਰਟ ਵਿਭਾਗ ਨੂੰ ਭੇਜੀ ਜਾਂਦੀ ਹੈ।

The post ਲਿਫਟਿੰਗ ਠੱਪ ਹੋਣ ਕਾਰਨ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗੇ appeared first on punjabitribuneonline.com.


Source link

Check Also

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ …