Home / Punjabi News / ਲੁਧਿਆਣਾ ਗੈਂਗਰੇਪ ਮਾਮਲੇ ‘ਤੇ ਭਗਵੰਤ ਮਾਨ ਦਾ ਪ੍ਰਤੀਕਰਮ

ਲੁਧਿਆਣਾ ਗੈਂਗਰੇਪ ਮਾਮਲੇ ‘ਤੇ ਭਗਵੰਤ ਮਾਨ ਦਾ ਪ੍ਰਤੀਕਰਮ

ਲੁਧਿਆਣਾ ਗੈਂਗਰੇਪ ਮਾਮਲੇ ‘ਤੇ ਭਗਵੰਤ ਮਾਨ ਦਾ ਪ੍ਰਤੀਕਰਮ

ਸੰਗਰੂਰ— ਸੰਗਰੁਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਲੁਧਿਆਣਾ ‘ਚ ਹੋਏ ਗੈਂਗਰੇਪ ਦੀ ਸਖਤ ਸ਼ਬਦਾਂ ‘ਚ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ‘ਚ ਕਾਨੂੰਨੀ ਦੀ ਸਥਿਤੀ ਵਿਗੜ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਪੁਲਸ ਆਪ ਮੁਹਾਰੇ ਕੰਮ ਕਰ ਰਹੀ ਹੈ ਅਤੇ ਵਿਧਾਇਕਾਂ ਵੱਲੋਂ ਪੁਲਸ ਅਫਸਰਾਂ ਨੂੰ ਧਮਕਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਇਸ ਮਾਮਲੇ ‘ਚ ਸਰਕਾਰਾਂ, ਪੁਲਸ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ਦੱਸਦੇ ਹੋਏ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਅਜਿਹਾ ਕਾਰਾ ਹੋਣਾ ਬੇਹੱਦ ਸ਼ਰਮਨਾਕ ਹੈ ਅਤੇ ਕਿਤੇ ਨਾ ਕਿਤੇ ਸਰਕਾਰਾਂ, ਪੁਲਸ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ਸਾਹਮਣੇ ਆਈ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਕੇਸ ‘ਚ ਪੁਲਸ ਵੀ ਮੰਨਦੀ ਹੈ ਕਿ ਉਨ੍ਹਾਂ ਤੋਂ ਦੇਰੀ ਹੋਈ ਹੈ, ਜਿਸ ਕਰਕੇ ਪੁਲਸ ਵੱਲੋਂ ਐੱਸ.ਐੱਚ.ਓ. ਨੂੰ ਸਸਪੈਂਡ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਹੀ ਪੰਜਾਬ ਹੈ, ਜੋ ਪਹਿਲਾਂ ਧੀਆਂ ਨੂੰ ਛੁਡਾਉਂਦਾ ਰਿਹਾ ਹੈ ਅਤੇ ਹਮੇਸ਼ਾ ਧੀਆਂ ਦੀ ਇੱਜ਼ਤ ਬਚਾਉਣ ‘ਚ ਮੋਹਰੀ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਇਥੇ ਹੀ ਸਾਡੀਆਂ ਧੀਆਂ-ਭੈਣਾਂ ਸੇਫ ਨਹੀਂ ਹਨ ਤਾਂ ਬੇਹੱਦ ਸ਼ਰਮ ਵਾਲੀ ਗੱਲ ਹੈ।

Check Also

ਹੜ੍ਹ ਪੀੜਤ ਕਿਸਾਨਾਂ ਨੇ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 2 ਮਈ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ …