Home / Punjabi News / ਲੁਧਿਆਣਾ: ਲਾਡੋਵਾਲ ਟੌਲ ਬੈਰੀਅਰ ’ਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਲੁਧਿਆਣਾ: ਲਾਡੋਵਾਲ ਟੌਲ ਬੈਰੀਅਰ ’ਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਨਿਖਿਲ ਭਾਰਦਵਾਜ
ਲੁਧਿਆਣਾ, 17 ਜੂਨ
ਕਿਸਾਨ ਯੂਨੀਅਨਾਂ ਦਾ ਅੱਜ ਦੂਜੇ ਦਿਨ ਵੀ ਲਾਡੋਵਾਲ ਟੌਲ ਬੈਰੀਅਰ ’ਤੇ ਧਰਨਾ ਜਾਰੀ ਹੈ ਤੇ ਵਾਹਨ ਚਾਲਕ ਬਗ਼ੈਰ ਟੌਲ ਅਦਾ ਕੀਤੇ ਇਥੋਂ ਲੰਘ ਰਹੇ ਹਨ। ਟੌਲ ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ ਕਿ 24 ਘੰਟਿਆਂ ਵਿੱਚ ਔਸਤਨ 40000 ਵਾਹਨ ਬੈਰੀਅਰ ਨੂੰ ਪਾਰ ਕਰਦੇ ਹਨ ਅਤੇ ਅਨੁਮਾਨਤ ਤੌਰ ‘ਤੇ ਰੋਜ਼ਾਨਾ 1 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਲਾਡੋਵਾਲ ਟੌਲ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੈ। ਇੱਥੇ ਕਾਰ ਦੇ ਇੱਕ ਪਾਸੇ ਦੇ ਸਫ਼ਰ ਲਈ 220 ਰੁਪਏ ਦਾ ਖਰਚਾ ਆਉਂਦਾ ਹੈ। ਇੰਨਾ ਹੀ ਨਹੀਂ ਜੇਕਰ ਕਿਸੇ ਵਾਹਨ ‘ਤੇ ਫਾਸਟ-ਟੈਗ ਨਹੀਂ ਹੈ ਤਾਂ ਉਸ ਨੂੰ ਸਿਰਫ ਇਕ ਪਾਸੇ ਦੀ ਯਾਤਰਾ ਲਈ 430 ਰੁਪਏ ਦਾ ਟੈਕਸ ਦੇਣਾ ਪਵੇਗਾ। ਪਿਛਲੇ ਇੱਕ ਸਾਲ ਵਿੱਚ ਇਸ ਟੌਲ ਦੀਆਂ ਦਰਾਂ ਵਿੱਚ ਤਿੰਨ ਵਾਰ ਵਾਧਾ ਕੀਤਾ ਗਿਆ ਹੈ। ਕਿਸਾਨਾਂ ਦੀ ਮੰਗ ਹੈ ਕਿ ਦਰਾਂ ਘਟਾ ਕੇ ਘੱਟ ਕੀਤੀਆਂ ਜਾਣ ਤਾਂ ਜੋ ਯਾਤਰੀਆਂ ਨੂੰ ਰਾਹਤ ਮਿਲੇ। ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਐੱਸਡੀਐੱਮ ਵੱਲੋਂ ਟੌਲ ਬੈਰੀਅਰ ’ਤੇ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਇਸ ਦਾ ਸੁਖਾਵਾਂ ਹੱਲ ਕੱਢਿਆ ਜਾ ਸਕੇ।

The post ਲੁਧਿਆਣਾ: ਲਾਡੋਵਾਲ ਟੌਲ ਬੈਰੀਅਰ ’ਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ appeared first on Punjabi Tribune.


Source link

Check Also

ਆਸ਼ਾ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 25 ਜੂਨ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਅੱਜ ਤੋਂ ਮੋਰਚਾ …