Home / Punjabi News / ਲੋਕਾਂ ਕੋਲ ਆਪਣਾ ਰਿਪੋਰਟ ਕਾਰਡ ਲੈ ਕੇ ਜਾ ਰਿਹਾ ਹਾਂ : ਭਗਵੰਤ ਮਾਨ

ਲੋਕਾਂ ਕੋਲ ਆਪਣਾ ਰਿਪੋਰਟ ਕਾਰਡ ਲੈ ਕੇ ਜਾ ਰਿਹਾ ਹਾਂ : ਭਗਵੰਤ ਮਾਨ

ਬਰਨਾਲਾ/ਸ਼ੇਰਪੁਰ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ‘ਆਪ’ ਦੇ ਉਮੀਦਵਾਰ ਭਗਵੰਤ ਮਾਨ ਨੇ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਕਚਹਿਰੀ ਵਿਚ ਆਪਣਾ ਰਿਪੋਰਟ ਕਾਰਡ ਲੈ ਕੇ ਜਾ ਰਹੇ ਹਨ ਕਿ ਉਨ੍ਹਾਂ ਨੇ ਐੱਮ. ਪੀ. ਫੰਡ ਦਾ ਪੈਸਾ ਕਿਥੇ ਖਰਚ ਕੀਤਾ ਹੈ ਅਤੇ ਉਸ ਦਾ ਕਿੰਨੇ ਲੋਕਾਂ ਨੂੰ ਲਾਭ ਹੋ ਰਿਹਾ ਹੈ।
ਮਾਨ ਨੇ ਕਿਹਾ ਕਿ ਹਲਕਾ ਸੰਗਰੂਰ ਦੇ ਲੋਕ ਉਨ੍ਹਾਂ ਦੀ ਇਸ ਗੱਲ ਨੂੰ ਧਿਆਨ ਨਾਲ ਸੁਣਦੇ ਹਨ ਅਤੇ ਇਹ ਗੱਲ ਮਹਿਸੂਸ ਕਰਦੇ ਹਨ ਕਿ ਮੇਰੇ ਵੱਲੋਂ ਖਰਚ ਕੀਤੇ ਪੈਸਿਆਂ ਦਾ ਸਹੀ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਇਸ ਲਈ ਹਲਕਾ ਸੰਗਰੂਰ ਦੇ ਲੋਕ ਮੁੜ ਤੋਂ ਉਨ੍ਹਾਂ ਨੂੰ ਜਿਤਾ ਕੇ ਲੋਕ ਸਭਾ ਅੰਦਰ ਭੇਜਣ ਲਈ ਪੱਬਾਂ-ਭਾਰ ਹੋਏ ਬੈਠੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ-ਭਾਜਪਾ ਤੇ ਹੋਰ ਵਿਰੋਧੀ ਪਾਰਟੀਆਂ ਕੋਲ ਕੋਈ ਅਜਿਹਾ ਮੁੱਦਾ ਨਹੀਂ ਜੋ ਉਹ ਲੋਕਾਂ ਕੋਲ ਲੈ ਕੇ ਜਾਣ ਤੇ ਵੋਟ ਮੰਗ ਸਕਣ। ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਝੂਠ ਮਾਰ ਕੇ ਸਰਕਾਰ ਬਣਾਈ ਹੈ ਪਰ ਹੁਣ ਲੋਕ ਇਨ੍ਹਾਂ ਦੇ ਝੂਠ ਦਾ ਜਵਾਬ ਦੇਣ ਲਈ ਤਿਆਰ ਬੈਠੇ ਹਨ।

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …