ਦੌਸਾ, 11 ਜੂਨ
ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਨੇ ਅੱਜ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਲਈ ਸਭ ਤੋਂ ਵੱਡਾ ਅਸਾਸਾ ਹੈ। ਪਾਇਲਟ ਨੇ ਕਿਹਾ ਕਿ ਉਹ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਵਿੱਢੀ ਲੜਾਈ ਜਾਰੀ ਰੱਖਣਗੇ ਤੇ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ। ਪਾਇਲਟ, ਵਸੁੰਧਰਾ ਰਾਜੇ ਦੀ ਅਗਵਾਈ ਵਾਲੀ ਪਿਛਲੀ ਭਾਜਪਾ ਸਰਕਾਰ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਕੋਈ ਕਾਰਵਾਈ ਨਾ ਕੀਤੇ ਜਾਣ ਨੂੰ ਲੈ ਕੇ ਆਪਣੀ ਹੀ ਪਾਰਟੀ ਦੀ ਅਸ਼ੋਕ ਗਹਿਲੋਤ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਰਹੇ ਹਨ। ਪਾਇਲਟ ਆਪਣੇ ਪਿਤਾ ਤੇ ਸਾਬਕਾ ਕੇਂਦਰੀ ਮੰਤਰੀ ਰਾਜੇਸ਼ ਪਾਇਲਟ ਦੀ ਬਰਸੀ ਮੌਕੇ ਗੁੱਜਰ ਹੋਸਟਲ ਵਿੱਚ ਉਨ੍ਹਾਂ ਦੇ ਬੁੱਤ ਤੋਂ ਪਰਦਾ ਚੁੱਕਣ ਮਗਰੋਂ ਰੈਲੀ ਨੂੰ ਸੰਬੋਧਨ ਕਰ ਰਹੇ ਸਨ। -ਪੀਟੀਆਈ
Source link
Asian Tribune Your Multilingual Newspaper covering World and local news News