Home / Punjabi News / ਲੋਕ ਸਭਾ ’ਚੋਂ ਵਿਰੋਧੀ ਧਿਰ ਦੇ 33 ਮੈਂਬਰ ਮੁਅੱਤਲ

ਲੋਕ ਸਭਾ ’ਚੋਂ ਵਿਰੋਧੀ ਧਿਰ ਦੇ 33 ਮੈਂਬਰ ਮੁਅੱਤਲ

ਨਵੀਂ ਦਿੱਲੀ, 18 ਦਸੰਬਰ
ਸਦਨ ਵਿੱਚ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ, ਡੀਐੱਮਕੇ ਦੇ ਸੰਸਦ ਮੈਂਬਰ ਟੀਆਰ ਬਾਲੂ ਅਤੇ ਦਯਾਨਿਧੀ ਮਾਰਨ ਅਤੇ ਟੀਐੱਮਸੀ ਦੇ ਸੌਗਤ ਰਾਏ ਸਮੇਤ 33 ਵਿਰੋਧੀ ਮੈਂਬਰਾਂ ਨੂੰ ਅੱਜ ਲੋਕ ਸਭਾ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ। ਇਨ੍ਹਾਂ ਵਿੱਚੋਂ 30 ਨੂੰ ਸਰਦ ਰੁੱਤ ਸੈਸ਼ਨ ਦੇ ਬਾਕੀ ਬਚੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ, ਜਦਕਿ ਤਿੰਨ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਤੱਕ ਮੁਅੱਤਲ ਕਰ ਦਿੱਤਾ ਗਿਆ ਸੀ। ਇਹ ਤਿੰਨ ਮੈਂਬਰ ਕੇ. ਜੈਕੁਮਾਰ, ਵਿਜੇ ਵਸੰਤ ਅਤੇ ਅਬਦੁਲ ਖਾਲਿਕ ਹਨ, ਜੋ ਨਾਅਰੇਬਾਜ਼ੀ ਕਰਨ ਲਈ ਸਪੀਕਰ ਦੇ ਮੰਚ ‘ਤੇ ਚੜ੍ਹ ਗਏ ਸਨ।

The post ਲੋਕ ਸਭਾ ’ਚੋਂ ਵਿਰੋਧੀ ਧਿਰ ਦੇ 33 ਮੈਂਬਰ ਮੁਅੱਤਲ appeared first on punjabitribuneonline.com.


Source link

Check Also

ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬੰਦ ਰਹਿਣਗੀਆਂ ਦੁਕਾਨਾਂ; ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ…

Amritsar News: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। …