Home / Punjabi News / ਲੋਕ ਸਭਾ ਚੋਣਾਂ: ਚੋਣ ਕਮਿਸ਼ਨ ਨੇ ਪੜਤਾਲ ਮਗਰੋਂ 111 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ

ਲੋਕ ਸਭਾ ਚੋਣਾਂ: ਚੋਣ ਕਮਿਸ਼ਨ ਨੇ ਪੜਤਾਲ ਮਗਰੋਂ 111 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਮਈ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਹਨ। ਚੋਣ ਕਮਿਸ਼ਨ ਨੇ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ 111 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ। ਜਾਣਕਾਰੀ ਅਨੁਸਾਰ 7 ਤੋਂ 14 ਮਈ ਤੱਕ ਸੂਬੇ ਦੀਆਂ 13 ਲੋਕ ਸਭਾ ਸੀਟਾਂ ’ਤੇ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਚੋਣ ਕਮਿਸ਼ਨ ਨੇ ਅੱਜ 111 ਉਮੀਦਵਾਰਾਂ ਦੇ 164 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਹਨ। ਹੁਣ ਸੂਬੇ ਵਿੱਚ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਸ ਤੋਂ ਬਾਅਦ 13 ਲੋਕ ਸਭਾ ਸੀਟਾਂ ਲਈ ਕਿੰਨੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਉਸ ਬਾਰੇ ਸਥਿਤੀ ਸਪੱਸ਼ਟ ਹੋ ਜਾਵੇਗੀ।

The post ਲੋਕ ਸਭਾ ਚੋਣਾਂ: ਚੋਣ ਕਮਿਸ਼ਨ ਨੇ ਪੜਤਾਲ ਮਗਰੋਂ 111 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ appeared first on Punjabi Tribune.


Source link

Check Also

ਅਯੁੱਧਿਆ: ਰਾਮ ਪਥ ’ਤੇ ਪਾਣੀ ਭਰਨ ਤੋਂ ਬਾਅਦ ਛੇ ਅਧਿਕਾਰੀ ਮੁਅੱਤਲ

ਅਯੁੱਧਿਆ, 29 ਜੂਨ ਉੱਤਰ ਪ੍ਰਦੇਸ਼ ਸਰਕਾਰ ਨੇ ਰਾਮ ਪਥ ’ਤੇ ਪਾਣੀ ਭਰਨ ਤੇ ਸੜਕਾਂ ਧਸਣ …