Breaking News
Home / Punjabi News / ਲੋਕ ਸਭਾ ਚੋਣਾਂ: ਮਨੀਸ਼ ਤਿਵਾੜੀ ਚੰਡੀਗੜ੍ਹ ਤੋਂ ਲੜਨਗੇ ਚੋਣ

ਲੋਕ ਸਭਾ ਚੋਣਾਂ: ਮਨੀਸ਼ ਤਿਵਾੜੀ ਚੰਡੀਗੜ੍ਹ ਤੋਂ ਲੜਨਗੇ ਚੋਣ

ਨਵੀਂ ਦਿੱਲੀ, 13 ਅਪਰੈਲ
ਕਾਂਗਰਸ ਨੇ ਅੱਜ 16 ਲੋਕ ਸਭਾ ਸੀਟਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਸੰਸਦੀ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਤਿਵਾੜੀ ਸ੍ਰੀ ਆਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਹਨ। ਹਰਿਆਣਾ ਵਿਚ ਦੀਪੇਂਦਰ ਸਿੰਘ ਹੁੱਡਾ ਤੇ ਕੁਮਾਰੀ ਸ਼ੈਲਜਾ ਨੂੰ ਕ੍ਰਮਵਾਰ ਰੋਹਤਕ ਤੇ ਸਿਰਸਾ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿਚ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਮੰਡੀ ਅਤੇ ਵਿਨੋਦ ਸੁਲਤਾਨਪੁਰੀ ਸ਼ਿਮਲਾ ਹਲਕੇ ਤੋਂ ਪਾਰਟੀ ਉਮੀਦਵਾਰ ਹੋਣਗੇ। ਪੰਜਾਬ ਦੀ ਗੱਲ ਕਰੀਏ ਤਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਜਲੰਧਰ (ਰਾਖਵੇਂ) ਤੇ ਧਰਮਵੀਰ ਗਾਂਧੀ ਨੂੰ ਪਟਿਆਲਾ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਪੰਜਾਬ ਵਿਚ ਆਖਰੀ ਗੇੜ ਤਹਿਤ ਪਹਿਲੀ ਜੂਨ ਨੂੰ ਪੋਲਿੰਗ ਹੋਣੀ ਹੈ।  -ਪੀਟੀਆਈ

The post ਲੋਕ ਸਭਾ ਚੋਣਾਂ: ਮਨੀਸ਼ ਤਿਵਾੜੀ ਚੰਡੀਗੜ੍ਹ ਤੋਂ ਲੜਨਗੇ ਚੋਣ appeared first on Punjabi Tribune.


Source link

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …