ਜਲੰਧਰ ਨਵੀਂ ਦਿੱਲੀ— ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਫਦ ਦੇ ਨਾਲ ਅੱਜ ਦਿੱਲੀ ‘ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਅਕਾਲੀ-ਭਾਜਪਾ ਮਿਲ ਕੇ ਲੜੇਗੀ। ਅਮਿਤ ਸ਼ਾਹ ਨੇ ਗਠਜੋੜ ਨੂੰ ਬਰਕਾਰ ਰੱਖਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ ‘ਚ ਅਕਾਲੀ ਦਲ 10 ਸੀਟਾਂ ‘ਤੇ ਜਦਕਿ ਭਾਜਪਾ 3 ਸੀਟਾਂ ‘ਤੇ ਚੋਣਾਂ ਲੜੇਗੀ। ਬੈਠਕ ‘ਚ ਅਮਿਤ ਸ਼ਾਹ ਤੋਂ ਇਲਾਵਾ ਪ੍ਰੇਮ ਸਿੰਘ ਚੰਦੂਮਾਜਰਾ, ਸ਼ਵੇਤ ਮਲਿਕ ਵੀ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2014 ਵਾਂਗ ਹੀ ਅਕਾਲੀ-ਭਾਜਪਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਲੜੇਗੀ। ਜਿਹੜੀਆਂ ਪੁਰਾਣੀਆਂ ਸੀਟਾਂ ‘ਤੇ ਅਕਾਲੀ ਦਲ ਅਤੇ ਭਾਜਪਾ ਲੜ ਰਹੀ ਹੈ, ਉਨ੍ਹਾਂ ਸੀਟਾਂ ‘ਤੇ ਹੀ ਅੱਗੇ ਵੀ ਲੜੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਦੋਵੇਂ ਪਾਰਟੀਆਂ ਨੇ ਮਿਲ ਕੇ ਕੋਆਰਡੀਨੇਸ਼ਨ ਕਮੇਟੀ ਬਣਾਈ ਹੈ, ਜਿਸ ਦੀ ਹਰ ਹਫਤੇ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਅਕਾਲੀ ਅਤੇ ਭਾਜਪਾ ਦਾ ਨਹੁੰ ਸੱਸ ਦਾ ਰਿਸ਼ਤਾ ਹੈ। ਉਨ੍ਹÎਾਂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਲੋਕਾਂ ਲਈ ਲੜਾਈ ਲੜਦੀ ਹੈ। ਇਸ ਦੇ ਨਾਲ ਕੈਪਟਨ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਸਿਰਫ ਧੋਖਾ ਹੀ ਕੀਤਾ ਹੈ।
Check Also
ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬੰਦ ਰਹਿਣਗੀਆਂ ਦੁਕਾਨਾਂ; ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ…
Amritsar News: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। …
Asian Tribune Your Multilingual Newspaper covering World and local news News