Home / Punjabi News / ਲੋਕ ਸਭਾ ‘ਚ ‘ਜਲਿਆਂਵਾਲਾ ਬਾਗ ਰਾਸ਼ਟਰੀ ਸਮਾਰਕ ਸੋਧ ਬਿੱਲ 2019’ ਪੇਸ਼

ਲੋਕ ਸਭਾ ‘ਚ ‘ਜਲਿਆਂਵਾਲਾ ਬਾਗ ਰਾਸ਼ਟਰੀ ਸਮਾਰਕ ਸੋਧ ਬਿੱਲ 2019’ ਪੇਸ਼

ਲੋਕ ਸਭਾ ‘ਚ ‘ਜਲਿਆਂਵਾਲਾ ਬਾਗ ਰਾਸ਼ਟਰੀ ਸਮਾਰਕ ਸੋਧ ਬਿੱਲ 2019’ ਪੇਸ਼

ਨਵੀਂ ਦਿੱਲੀ — ਲੋਕ ਸਭਾ ਵਿਚ ਸੋਮਵਾਰ ਨੂੰ ਕਾਂਗਰਸ ਦੇ ਵਿਰੋਧ ਦਰਮਿਆਨ ਜਲਿਆਂਵਾਲਾ ਬਾਗ ਰਾਸ਼ਟਰੀ ਸਮਾਰਕ (ਸੋਧ) ਬਿੱਲ, 2019 ਪੇਸ਼ ਕੀਤਾ ਗਿਆ। ਜਿਸ ਵਿਚ ਟਰੱਸਟੀ ਦੇ ਰੂਪ ਵਿਚ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਨੂੰ ਹਟਾ ਕੇ ਉਸ ਦੀ ਥਾਂ ‘ਤੇ ਲੋਕ ਸਭਾ ਵਿਚ ਮਾਨਤਾ ਪ੍ਰਾਪਤ ਵਿਰੋਧੀ ਦਲ ਦੇ ਨੇਤਾ ਜਾਂ ਉਸ ਸਥਿਤੀ ਵਿਚ ਸਦਨ ‘ਚ ਸਭ ਤੋਂ ਵੱਡੇ ਸਿੰਗਲ ਵਿਰੋਧੀ ਦਲ ਦੇ ਨੇਤਾ ਨੂੰ ਟਰੱਸਟੀ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਲੋਕ ਸਭਾ ਵਿਚ ਸੱਭਿਆਚਾਰਕ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਜਲਿਆਂਵਾਲਾ ਬਾਗ ਰਾਸ਼ਟਰੀ ਸਮਾਰਕ (ਸੋਧ) ਬਿੱਲ, 2019 ਪੇਸ਼ ਕੀਤਾ। ਬਿੱਲ ਦਾ ਵਿਰੋਧ ਕਰਦੇ ਹੋਏ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਕਿਹਾ ਕਿ ਜਦੋਂ ਸਮਾਰਕ ਬਣਾਇਆ ਗਿਆ, ਉਦੋਂ ਤੋਂ ਕਾਂਗਰਸ ਪ੍ਰਧਾਨ ਨੂੰ ਸਮਾਰਕ ਦਾ ਟਰੱਸਟੀ ਬਣਾਇਆ ਗਿਆ। ਸਰਕਾਰ ਇਸ ਵਿਵਸਥਾ ਨੂੰ ਬਦਲ ਕੇ ਸਮਾਰਕ ਲਈ ਸੁਤੰਤਰਤਾ ਸੰਗ੍ਰਾਮ ਦੇ ਮਹੱਤਵ ਨੂੰ ਨਾਕਾਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਬਿੱਲ ਜ਼ਰੀਏ ਸਰਕਾਰ ਨੂੰ ਉਸ ਤੋਂ ਸੰਯੋਗ ਨਾ ਰੱਖਣ ਵਾਲੇ ਟਰੱਸਟੀਆਂ ਨੂੰ ਹਟਾਉਣ ਦਾ ਅਧਿਕਾਰ ਮਿਲ ਜਾਵੇਗਾ। ਇਹ ਇਕਪਾਸੜ ਹੈ। ਕਾਂਗਰਸ ਨੇ ਇਸ ਟਰੱਸਟ ਲਈ ਪੈਸਾ ਇਕੱਠਾ ਕੀਤਾ ਸੀ। ਪਟੇਲ ਨੇ ਕਿਹਾ ਕਿ ਬਿੱਲ ਫਰਵਰੀ ‘ਚ ਲੋਕ ਸਭਾ ‘ਚ ਪਾਸ ਹੋ ਗਿਆ ਸੀ ਪਰ ਰਾਜ ਸਭਾ ‘ਚ ਪਾਸ ਨਹੀਂ ਹੋ ਸਕਿਆ, ਇਸ ਲਈ ਇਸ ਨੂੰ ਫਿਰ ਹੇਠਲੇ ਸਦਨ ਵਿਚ ਸਰਕਾਰ ਲੈ ਕੇ ਆਈ ਹੈ। ਉਨ੍ਹਾਂ ਨੇ ਕਿਹਾ ਕਿ ਇਤਿਹਾਸ ਦੀ ਗੱਲ ਕਰ ਰਹੇ ਕਾਂਗਰਸ ਦੇ ਮੈਂਬਰ ਰਿਕਾਰਡ ਪਲਟ ਕੇ ਦੇਖ ਲੈਣ। 40-50 ਸਾਲ ਵਿਚ ਕਾਂਗਰਸ ਨੇ ਕੁਝ ਨਹੀਂ ਕੀਤਾ। ਪਟੇਲ ਨੇ ਇਹ ਵੀ ਕਿਹਾ ਕਿ ਕਾਂਗਰਸ ਮੈਂਬਰ ਬਿੱਲ ‘ਤੇ ਚਰਚਾ ਦੌਰਾਨ ਆਪਣੇ ਵਿਸ਼ੇ ਚੁੱਕ ਸਕਦੇ ਹਨ ਅਤੇ ਚਰਚਾ ਤੋਂ ਬਾਅਦ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਉੱਤਰ ਦਿੱਤੇ ਜਾਣਗੇ।
ਬਿੱਲ ਦੇ ਉਦੇਸ਼ਾਂ ਅਤੇ ਕਾਰਨਾਂ ਵਿਚ ਕਿਹਾ ਗਿਆ ਕਿ ਜਲਿਆਂਵਾਲਾ ਬਾਗ ਰਾਸ਼ਟਰੀ ਸਮਾਰਕ ਐਕਟ 1951 ਨੂੰ ਜਲਿਆਂਵਾਲਾ ਬਾਗ, ਅੰਮ੍ਰਿਤਸਰ ‘ਚ 13 ਅਪ੍ਰੈਲ 1919 ਨੂੰ ਮਾਰੇ ਗਏ ਜਾਂ ਜ਼ਖਮੀ ਹੋਏ ਵਿਅਕਤੀਆਂ ਦੀ ਯਾਦ ਨੂੰ ਕਾਇਮ ਰੱਖਣ ਲਈ ਇਕ ਰਾਸ਼ਟਰੀ ਸਮਾਰਕ ਦਾ ਨਿਰਮਾਣ ਕੀਤਾ ਗਿਆ। ਜਲਿਆਂਵਾਲਾ ਬਾਗ ਰਾਸ਼ਟਰੀ ਸਮਾਰਕ (ਸੋਧ) ਬਿੱਲ 2019 ਵਿਚ ਟਰੱਸਟੀ ਦੇ ਰੂਪ ‘ਚ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਨੂੰ ਹਟਾ ਕੇ ਉਸ ਦੀ ਥਾਂ ‘ਤੇ ਲੋਕ ਸਭਾ ਵਿਚ ਮਾਨਤਾ ਪ੍ਰਾਪਤ ਵਿਰੋਧੀ ਦਲ ਦਾ ਨੇਤਾ ਜਾਂ ਉਸ ਸਥਿਤੀ ਵਿਚ ਸਦਨ ‘ਚ ਸਭ ਤੋਂ ਵੱਡੇ ਸਿੰਗਲ ਵਿਰੋਧੀ ਦਲ ਦੇ ਨੇਤਾ ਨੂੰ ਟਰੱਸਟੀ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਨੂੰ ਕਿਸੇ ਨਾਂ ਨਿਰਦੇਸ਼ਿਤ ਟਰੱਸਟੀ ਦੇ ਅਹੁਦੇ ਦਾ ਸਮਾਂ ਖਤਮ ਹੋਣ ਤੋਂ ਪਹਿਲਾਂ ਹੀ ਸਮਾਪਤ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਜਾਂਦੀ ਹੈ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …