Home / Punjabi News / ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਜਿੱਤਾਂਗੇ : ਕੈਪਟਨ ਅਮਰਿੰਦਰ ਸਿੰਘ

ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਜਿੱਤਾਂਗੇ : ਕੈਪਟਨ ਅਮਰਿੰਦਰ ਸਿੰਘ

ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਜਿੱਤਾਂਗੇ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੀਆਂ ਅਸੀਂ ਪੰਜਾਬ ਵਿਚੋਂ 13 ਦੀਆਂ 13 ਸੀਟਾਂ ਜਿੱਤਾਂਗੇ।
ਇਸ ਦੌਰਾਨ ਅੱਜ ਪੰਜਾਬ ਕਾਂਗਰਸ ਦੀ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਕੁਮਾਰ ਜਾਖੜ ਅਤੇ ਆਸ਼ਾ ਕੁਮਾਰੀ ਤੋਂ ਇਲਾਵਾ ਕਾਂਗਰਸੀ ਵਿਧਾਇਕ ਅਤੇ ਸੰਸਦ ਮੈਂਬਰ ਮੌਜੂਦ ਰਹੇ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ 13 ਸੀਟਾਂ ਜਿੱਤ ਕੇ ਪਾਰਟੀ ਨੂੰ ਮਜਬੂਤ ਬਣਾਵਾਂਗੇ। ਇਸ ਦੇ ਲਈ ਅਸੀਂ ਪਿੰਡਾਂ ਵਿਚ ਜਾ ਕੇ ਪ੍ਰਚਾਰ ਕਰਾਂਗੇ ਅਤੇ ਆਪਣੀ ਸਰਕਾਰ ਦੀਆਂ ਉਪਲਬਧੀਆਂ ਉਹਨਾਂ ਤੱਕ ਪਹੁੰਚਾਵਾਂਗੇ।

Check Also

ਸਲਮਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ’ਚ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ ਗ੍ਰਿਫ਼ਤਾਰ

ਮੁੰਬਈ, 7 ਮਈ ਮੁੰਬਈ ਪੁਲੀਸ ਨੇ ਪਿਛਲੇ ਮਹੀਨੇ ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਗੋਲੀਆਂ …