Home / World / ਲੋੜਵੰਦਾਂ ਨੂੰ ਲਾਭ ਦੇਣ ਲਈ ਭਲਾਈ ਸਕੀਮਾਂ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇ: ਸਾਧੂ ਸਿੰਘ ਧਰਮਸੋਤ

ਲੋੜਵੰਦਾਂ ਨੂੰ ਲਾਭ ਦੇਣ ਲਈ ਭਲਾਈ ਸਕੀਮਾਂ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇ: ਸਾਧੂ ਸਿੰਘ ਧਰਮਸੋਤ

ਲੋੜਵੰਦਾਂ ਨੂੰ ਲਾਭ ਦੇਣ ਲਈ ਭਲਾਈ ਸਕੀਮਾਂ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇ: ਸਾਧੂ ਸਿੰਘ ਧਰਮਸੋਤ

2ਚੰਡੀਗੜ੍ਹ : ਪੰਜਾਬ ਦੇ ਜੰਗਲਾਤ, ਪ੍ਰਿੰਟਿੰਗ ਅਤੇ ਸਟੇਸ਼ਨਰੀ ਅਤੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਪੂਰੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੇ ਆਦੇਸ਼ ਦਿੱਤੇ ਹਨ।
ਸ. ਧਰਮਸੋਤ ਨੇ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਇੱਕ ਮੀਟਿੰਗ ਦੌਰਾਨ ਕਿਹਾ ਕਿ ਗਰੀਬ ਲੋਕਾਂ ਦੀ ਭਲਾਈ ਦੇ ਉਦੇਸ਼ ਲਈ ਲਾਗੂ ਕੀਤੀਆਂ ਜਾ ਰਹੀਆਂ ਸਕੀਮਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕ ਇਨ੍ਹਾਂ ਦਾ ਲਾਹਾ ਉਠਾ ਸਕਣ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਅਤੇ ਸਮੇਂ-ਸਮੇਂ ਇਹ ਚੈਕ ਕਰਨ ਕਿ ਭਲਾਈ ਸਕੀਮਾਂ ਸਹੀ ਢੰਗ ਨਾਲ ਲਾਗੂ ਹੋ ਰਹੀਆਂ ਹਨ।
ਸ. ਧਰਮਸੋਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ 11ਵੀਂ ਅਤੇ 12ਵੀਂ ਪੰਜ ਸਾਲਾ ਯੋਜਨਾ ਦੌਰਾਨ ਲਾਗੂ ਕੀਤੀਆਂ ਗਈਆਂ ਵਿਭਾਗ ਦੀਆਂ ਸਕੀਮਾਂ ਦੇ ਮੁਕੰਮਲ ਅੰਕੜੇ ਅਤੇ ਲਾਭਪਾਤਰੀਆਂ ਦੀ ਸੂਚੀ 15 ਦਿਨਾਂ ‘ਚ ਅਪਡੇਟ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਵਿਭਾਗ ਦੇ ਜ਼ਿਲ੍ਹਿਆਂ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣਾ ਕੰਮ ਪੂਰੀ ਇਮਾਨਦਾਰੀ, ਲਗਨ ਤੇ ਤਨਦੇਹੀ ਨਾਲ ਕਰਨ। ਉਨ੍ਹਾਂ ਕਿਹਾ ਕਿ ਵਿਭਾਗ ‘ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਿਭਾਗ ਦੇ ਕਰਮਚਾਰੀਆਂ/ਅਧਿਕਾਰੀਆਂ ਨੂੰ ਬਦਲੀਆਂ ਸਬੰਧੀ ਬੇਨਤੀਆਂ ਨਾ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਕੰਮ ਦੀ ਪ੍ਰਗਤੀ ਵਾਚਣ ਉਪਰੰਤ ਹੀ ਬਦਲੀਆਂ ਸਬੰਧੀ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।
ਇਸ ਮੌਕੇ ਸ੍ਰੀ ਕਿਰਪਾ ਸ਼ੰਕਰ ਸਰੋਜ, ਪ੍ਰਮੁੱਖ ਸਕੱਤਰ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ, ਸ੍ਰੀ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਭਲਾਈ ਵਿਭਾਗ, ਸ੍ਰੀ ਜੀ.ਕੇ. ਸਿੰਘ, ਕਾਰਜਕਾਰੀ ਡਾਇਰੈਕਟਰ ਐਸ.ਸੀ./ਬੀ.ਸੀ. ਕਾਰਪੋਰੇਸ਼ਨ ਅਤੇ ਸ੍ਰੀ ਰਾਜ ਬਹਾਦਰ ਸਿੰਘ, ਡਾਇਰੈਕਟਰ ਅਨੁਸੂਚਿਤ ਜਾਤੀਆਂ ਸਬ-ਪਲਾਨ ਹਾਜ਼ਰ ਸਨ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …