Home / Punjabi News / ਵਡੋਦਰਾ ‘ਚ ਭਾਰੀ ਬਾਰਸ਼ ਕਾਰਨ 6 ਦੀ ਮੌਤ, ਏਅਰਪੋਰਟ ਬੰਦ

ਵਡੋਦਰਾ ‘ਚ ਭਾਰੀ ਬਾਰਸ਼ ਕਾਰਨ 6 ਦੀ ਮੌਤ, ਏਅਰਪੋਰਟ ਬੰਦ

ਵਡੋਦਰਾ ‘ਚ ਭਾਰੀ ਬਾਰਸ਼ ਕਾਰਨ 6 ਦੀ ਮੌਤ, ਏਅਰਪੋਰਟ ਬੰਦ

ਵਡੋਦਰਾ— ਗੁਜਰਾਤ ਦੇ ਵਡੋਦਰਾ ‘ਚ ਹੋ ਰਹੀ ਭਾਰੀ ਬਾਰਸ਼ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਜਗ੍ਹਾ-ਜਗ੍ਹਾ ਪਾਣੀ ਭਰਨ ਕਾਰਨ ਸ਼ਹਿਰ ਦੀ ਟਰੈਫਿਕ ਵਿਵਸਥਾ ਵੀ ਪ੍ਰਭਾਵਿਤ ਹੋ ਗਈ ਹੈ। ਪਿਛਲੇ 7 ਘੰਟਿਆਂ ‘ਚ ਵਡੋਦਰਾ ‘ਚ 18 ਇੰਚ ਬਾਰਸ਼ ਰਿਕਾਰਡ ਕੀਤੀ ਗਈ ਹੈ। ਬਾਰਸ਼ ਨਾਲ ਸੰਬੰਧਤ ਹਾਦਸਿਆਂ ‘ਚ ਹੁਣ ਤੱਕ 6 ਲੋਕਾਂ ਦੀ ਮੌਤ ਹੋ ਗਈ ਹੈ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਬਾਰਸ਼ ਨਾਲ ਪੈਦਾ ਸਥਿਤੀ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਐਮਰਜੈਂਸੀ ਬੈਠਕ ਬੁਲਾਈ। ਜਿਸ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਦੀ ਮਦਦ ਲਈ 2 ਆਈ.ਏ.ਐੱਸ. ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ। ਬਾਰਸ਼ ਕਾਰਨ ਨਦੀ ਦਾ ਜਲ ਪੱਧਰ ਖਤਰੇ ਦੇ ਨਿਸ਼ਾਨ ਨੂੰ ਛੂਹ ਰਿਹਾ ਹੈ, ਜਦੋਂ ਕਿ ਬਾਰਸ਼ ਦਾ ਪਾਣੀ ਸ਼ਹਿਰ ਦੇ ਹੇਠਲੇ ਇਲਾਕਿਆਂ ‘ਚ ‘ਚ ਪ੍ਰਵੇਸ਼ ਕਰ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸੁਰੱਖਿਅਤ ਸਥਾਨ ਲਿਜਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ ਭਾਰੀ ਬਾਰਸ਼ ਅਤੇ ਪਾਣੀ ਭਰਨ ਕਾਰਨ ਏਅਰਪੋਰਟ ‘ਤੇ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ। ਜ਼ਿਲੇ ‘ਚ ਰਾਹਤ ਅਤੇ ਬਚਾਅ ਕੰਮ ਲਈ ਐੱਸ.ਡੀ.ਆਰ.ਐੱਫ. ਅਤੇ ਐੱਨ.ਡੀ.ਆਰ.ਐੱਫ. ਨੂੰ ਤਾਇਨਾਤ ਕੀਤਾ ਗਿਆ ਹੈ। ਵਡੋਦਰਾ ਦੇ ਜ਼ਿਲਾ ਪ੍ਰਸ਼ਾਸਨ ਨੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੂੰ ਅਗਲੇ ਆਦੇਸ਼ ਤੱਕ ਬੰਦ ਕਰ ਦਿੱਤਾ ਹੈ। ਰਾਹਤ ਅਤੇ ਬਚਾਅ ਕੰਮ ‘ਤੇ ਨਜ਼ਰ ਰੱਖਣ ਲਈ 24 ਘੰਟੇ ਕੰਮ ਕਰਨ ਵਾਲੇ ਇਕ ਐਮਰਜੈਂਸੀ ਕੰਟਰੋਲ ਰੂਮ ਨੂੰ ਵੀ ਸਥਾਪਤ ਕੀਤਾ ਗਿਆ ਹੈ। ਸਰਕਾਰ ਨੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਫੌਜ ਨੂੰ ਤਿਆਰ ਰਹਿਣ ਲਈ ਕਿਹਾ ਹੈ। ਰੇਲ ਅਤੇ ਸੜਕ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ 18 ਨੂੰ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ …