ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਮਮਦੋਟ, ਫਿਰੋਜਪੁਰਵਿਖੇ ਤਾਇਨਾਤ ਏ.ਐਸ.ਆਈ.ਬਲਵਿੰਦਰ ਸਿੰਘ ਨੂੰ 10,000 ਰੁਪਏ ਦੀਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਕ੍ਰਿਪਾਲਸਿੰਘ ਵਾਸੀ ਪਿੰਡਲੱਖਾ ਸਿੰਘ ਵਾਲਾ, ਜ਼ਿਲ੍ਹਾ ਫਿਰੋਜਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀਸ਼ਿਕਾਇਤ ਵਿੱਚ ਦੋਸ਼ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰਦਰਜ ਕੀਤੇ ਮੁਕੱਦਮੇ ਵਿਚ ਗ੍ਰਿਫਤਾਰ ਨਾਕਰਨ ਅਤੇ ਜਮਾਨਤ ਲੈਣਵਿਚ ਮਦਦ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000ਰੁਪਏਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ–ਵੱਖਧਾਰਾਵਾਂਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Asian Tribune Your Multilingual Newspaper covering World and local news News