Home / World / ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਾਲਹਲਕਾ ਪੱਕਾ ਕਲਾਂ-1, ਜਿਲਾ ਬਠਿੰਡਾ ਵਿਖੇ ਤਾਇਨਾਤ ਪਟਵਾਰੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪੱਕਾ ਕਲਾਂ-1, ਜਿਲਾ ਬਠਿੰਡਾਵਿਖੇ ਤਾਇਨਾਤ ਪਟਵਾਰੀ ਯਾਦਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਦਰਸ਼ਨ ਸਿੰਘ ਵਾਸੀ ਪਿੰਡ ਪੱਕਾ ਕਲਾਂ, ਜਿਲਾਬਠਿੰਡਾ ਦੀ ਸ਼ਿਕਾਇਤ ‘ਤੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਕਰਜਾ ਮਾਫੀ ਲਿਸਟ ਵਿਚਉਸ ਦੇ ਦਾਦੇ ਦਾ ਨਾਮ ਠੀਕ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਹੈ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈਆਰੰਭ ਦਿੱਤੀ ਹੈ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …