Home / Punjabi News / ਵਿਜੇਂਦਰ ਗੁਪਤਾ ਨੇ ਕੇਜਰੀਵਾਲ, ਮਨੀਸ਼ ਸਿਸੋਦੀਆ ਵਿਰੁੱਧ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ

ਵਿਜੇਂਦਰ ਗੁਪਤਾ ਨੇ ਕੇਜਰੀਵਾਲ, ਮਨੀਸ਼ ਸਿਸੋਦੀਆ ਵਿਰੁੱਧ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ

ਵਿਜੇਂਦਰ ਗੁਪਤਾ ਨੇ ਕੇਜਰੀਵਾਲ, ਮਨੀਸ਼ ਸਿਸੋਦੀਆ ਵਿਰੁੱਧ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ

ਨਵੀਂ ਦਿੱਲੀ— ਭਾਜਪਾ ਨੇਤਾ ਵਿਜੇਂਦਰ ਗੁਪਤਾ ਨੇ ਆਪਣੀ ਅਕਸ ਖਰਾਬ ਕਰਨ ਦਾ ਦੋਸ਼ ਲਗਾਉਂਦੇ ਹੋਏ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਿਰੁੱਧ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ। ਕੇਜਰੀਵਾਲ ਅਤੇ ਸਿਸੋਦੀਆ ਨੇ ਗੁਪਤਾ ‘ਤੇ ‘ਆਪ’ ਮੁਖੀ ਦੇ ਕਤਲ ਦੀ ਸਾਜਿਸ਼ ਰਚਣ ਵਾਲਿਆਂ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ। ਗੁਪਤਾ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਇਕ ਹਫਤੇ ਪਹਿਲਾਂ ਕਾਨੂੰਨੀ ਨੋਟਿਸ ਭੇਜ ਕੇ ਉਨ੍ਹਾਂ ਤੋਂ ਮੁਆਫ਼ੀ ਮੰਗਣ ਲਈ ਕਿਹਾ ਸੀ। ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ,”ਮੈਂ ਉਨ੍ਹਾਂ ਦੇ (ਕੇਜਰੀਵਾਲ ਅਤੇ ਸਿਸੋਦੀਆ ਦੇ) ਵਿਰੁੱਧ ਪਟਿਆਲਾ ਹਾਊਸ ਕੋਰਟ ‘ਚ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਹੈ, ਕਿਉਂਇਕ ਉਨ੍ਹਾਂ ਨੇ ਮੇਰੇ ਕਾਨੂੰਨੀ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ।” ਉਨ੍ਹਾਂ ਨੇ ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਵਿਰੁੱਧ ਪੁਲਸ ‘ਚ ਵੀ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਦੋਸ਼ ਲਗਾਇਆ ਕਿ ਉਹ ਅਰਵਿੰਦ ਕੇਜਰੀਵਾਲ ਦੇ ਕਤਲ ਦੀ ਸਾਜਿਸ਼ ‘ਚ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਲੋਕ ਸਭਾ ਚੋਣਾਂ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਇਕ ਪੰਜਾਬੀ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਕਿਹਾ ਸੀ ਕਿ ਜਿਸ ਤਰ੍ਹਾਂ ਨਾਲ ਇੰਦਰਾ ਗਾਂਧੀ ਦਾ ਕਤਲ ਕੀਤਾ ਗਿਆ ਸੀ ਠੀਕ ਉਸੇ ਤਰ੍ਹਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਵੀ ਉਨ੍ਹਾਂ ਦੇ (ਕੇਜਰੀਵਾਲ ਦੇ) ਆਪਣੇ ਨਿੱਜੀ ਸੁਰੱਖਿਆ ਅਧਿਕਾਰੀ (ਪੀ.ਐੱਸ.ਓ.) ਰਾਹੀਂ ਉਨ੍ਹਾਂ ਦਾ ਕਤਲ ਕਰਵਾਉਣਾ ਚਾਹੁੰਦੀ ਹੈ। ਇਸ ਦੋਸ਼ ਦੇ ਜਵਾਬ ‘ਚ ਗੁਪਤਾ ਨੇ ਟਵੀਟ ਕੀਤਾ,”4 ਮਈ ਨੂੰ ਥੱਪੜਕਾਂਡ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਸੰਪਰਕ ਅਧਿਕਾਰੀ ਤੋਂ ਆਪਣੇ ਵਾਹਨ ਦੇ ਨੇੜੇ-ਤੇੜੇ ਮੌਜੂਦ ਸੁਰੱਖਿਆ ਘੇਰੇ ਨੂੰ ਹਟਾਉਣ ਦਾ ਨਿਰਦੇਸ਼ ਦਿੱਤਾ ਸੀ। ਮੁੱਖ ਮੰਤਰੀ ਦਾ ਨਿਰਦੇਸ਼ ਰੋਜ਼ਨਾਮਰਚੇ ‘ਚ ਦਰਜ ਹੈ। ਇਸ ਨਾਲ ‘ਆਪ’ ਕੋਈ ਚੋਣਾਵੀ ਫਾਇਦਾ ਹਾਸਲ ਨਹੀਂ ਕਰ ਸਕੀ, ਕਿਉਂਕਿ ਮੈਂ ਇਸ ਦਾ ਖੁਲਾਸਾ ਕਰ ਦਿੱਤਾ, ਇਸ ਲਈ ਦੁਖੀ ਕੇਜਰੀਵਾਲ ਇਹ ਕਹਿ ਰਹੇ ਹਨ ਕਿ ਉਨ੍ਹਾਂ ਦਾ ਪੀ.ਐੱਸ.ਓ. ਭਾਜਪਾ ਨੂੰ ਰਿਪੋਰਟ ਕਰਦਾ ਹੈ।” ਉੱਪ ਮੁੱਖ ਮੰਤਰੀ ਸਿਸੋਦੀਆ ਨੇ ਵੀ ਪਲਟਵਾਰ ਕਰਦੇ ਹੋਏ ਦੋਸ਼ ਲਗਾਇਆ ਕਿ ਕੇਜਰੀਵਾਲ ਦੇ ਕਤਲ ਦੀ ਸਾਜਿਸ਼ ਰਚਣ ਵਾਲਿਆਂ ‘ਚ ਗੁਪਤਾ ਸ਼ਾਮਲ ਹਨ।

Check Also

ਸਲਮਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ’ਚ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ ਗ੍ਰਿਫ਼ਤਾਰ

ਮੁੰਬਈ, 7 ਮਈ ਮੁੰਬਈ ਪੁਲੀਸ ਨੇ ਪਿਛਲੇ ਮਹੀਨੇ ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਗੋਲੀਆਂ …