Home / Punjabi News / ਵਿਦੇਸ਼ ਜਾ ਰਹੇ ਨੌਜਵਾਨ ਦੀ ਮੌਤ ‘ਤੇ ਸੁਖਪਾਲ ਖਹਿਰਾ ਦਾ ਵੱਡਾ ਖੁਲਾਸਾ

ਵਿਦੇਸ਼ ਜਾ ਰਹੇ ਨੌਜਵਾਨ ਦੀ ਮੌਤ ‘ਤੇ ਸੁਖਪਾਲ ਖਹਿਰਾ ਦਾ ਵੱਡਾ ਖੁਲਾਸਾ

ਵਿਦੇਸ਼ ਜਾ ਰਹੇ ਨੌਜਵਾਨ ਦੀ ਮੌਤ ‘ਤੇ ਸੁਖਪਾਲ ਖਹਿਰਾ ਦਾ ਵੱਡਾ ਖੁਲਾਸਾ

ਚੰਡੀਗੜ੍ਹ : ਪੰਜਾਬ ਦੇ ਨੌਜਵਾਨਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਵਿਦੇਸ਼ ਲਿਜਾਣ ਵਾਲੇ ਟ੍ਰੈਵਲ ਏਜੰਟ ਉਨ੍ਹਾਂ ਨਾਲ ਉੱਥੇ ਕੀ ਕੁਝ ਕਰਦੇ ਹਨ, ਇਸ ਦਾ ਖੁਲਾਸਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਸੁਖਪਾਲ ਖਹਿਰਾ ਨੇ ਟ੍ਰੈਵਲ ਏਜੰਟ ਵਲੋਂ ਮਾਰੇ ਗਏ ਪਿੰਡ ਨਡਾਲਾ ਦੇ ਨੌਜਵਾਨ ਸੁਨੀਲ ਕੁਮਾਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟ੍ਰੈਵਲ ਏਜੰਟਾਂ ਵਲੋਂ ਪਹਿਲਾਂ ਗੈਰ ਕਾਨੂੰਨੀ ਤਰੀਕੇ ਨਾਲ ਨੌਜਵਾਨਾਂ ਨੂੰ ਵਿਦੇਸ਼ ਪਹੁੰਚਾਇਆ ਜਾਂਦਾ ਹੈ ਅਤੇ ਫਿਰ ਵੱਡੇ ਮੁਲਕਾਂ ‘ਚ ਪਹੁੰਚਾਉਣ ਲਈ ਜੰਗਲਾਂ ਅਤੇ ਦਰਿਆਵਾਂ ਦਾ ਸਹਾਰਾ ਲਿਆ ਜਾਂਦਾ ਹੈ। ਇਸ ਦੌਰਾਨ ਜੇਕਰ ਕੋਈ ਨੌਜਵਾਨ ਜ਼ਖਮੀ ਹੋ ਜਾਂਦਾ ਹੈ ਤਾਂ ਉਹ ਜੰਗਲ ‘ਚ ਤੁਰਨ ਜਾਂ ਦਰਿਆ ਪਾਰ ਕਰਨ ਦੇ ਲਾਇਕ ਨਹੀਂ ਰਹਿੰਦਾ ਤਾਂ ਉਸ ਨੂੰ ਉੱਥੇ ਹੀ ਮਾਰ ਕੇ ਦਰਿਆ ਜਾਂ ਜੰਗਲ ‘ਚ ਸੁੱਟ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੀ ਸੁਨੀਲ ਕੁਮਾਰ ਨਾਲ ਵੀ ਹੋਇਆ ਹੈ, ਜਿਸ ਦਾ ਪਰਿਵਾਰ ਉਸ ਦੀ ਲਾਸ਼ ਦੇਖਣ ਲਈ ਵੀ ਤਰਸ ਰਿਹਾ ਹੈ।
ਫਿਲਹਾਲ ਸੁਖਪਾਲ ਖਹਿਰਾ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸੁਨੀਲ ਕੁਮਾਰ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦੇ ਪਰਿਵਾਰ ਦਾ ਦੁੱਖ ਥੋੜ੍ਹਾ ਘੱਟ ਹੋ ਸਕੇ। ਉਨ੍ਹਾਂ ਦੋਹਾਂ ਸਰਕਾਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਸੂਬੇ ‘ਚ ਹੀ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਾਏ ਜਾਣ ਤਾਂ ਜੋ ਨੌਜਵਾਨਾਂ ਨੂੰ ਆਪਣੀ ਜਾਨ ਤਲੀ ‘ਤੇ ਰੱਖ ਕੇ ਵਿਦੇਸ਼ ਜਾਣਾ ਹੀ ਨਾ ਪਵੇ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ 18 ਨੂੰ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ …