Home / Punjabi News / ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਦੋ ਰੋਜ਼ਾ ਇੰਡੋਨੇਸ਼ੀਆ ਦੌਰਾ 7 ਤੋਂ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਦੋ ਰੋਜ਼ਾ ਇੰਡੋਨੇਸ਼ੀਆ ਦੌਰਾ 7 ਤੋਂ

ਨਵੀਂ ਦਿੱਲੀ, 5 ਜੁਲਾਈ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਵੀਰਵਾਰ ਨੂੰ ਇੰਡੋਨੇਸ਼ੀਆ ਦੇ ਦੋ ਰੋਜ਼ਾ ਦੌਰੇ ‘ਤੇ ਜਾਣਗੇ ਅਤੇ ਜੀ-20 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਮੂਲੀਅਤ ਕਰਨਗੇ। ਇਸ ਮੀਟਿੰਗ ਵਿੱਚ ਚੀਨ ਤੇ ਰੂਸ ਦੇ ਵਿਦੇਸ਼ ਮੰਤਰੀ ਵੀ ਸ਼ਾਮਲ ਹੋਣਗੇ ਅਤੇ ਆਲਮੀ ਪੱਧਰ ਦੀਆਂ ਚੁਣੌਤੀਆਂ ਸਣੇ ਯੂਕਰੇਨ ਸੰਕਟ ਕਾਰਨ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਲਈ ਗੱਲਬਾਤ ਕਰਨਗੇ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਦੱਸਿਆ ਕਿ ਜੀ-20 ਮੀਟਿੰਗ ਦੌਰਾਨ ਸ੍ਰੀ ਜੈਸ਼ੰਕਰ ਵੱਲੋਂ ਆਪਣੇ ਹਮਰੁਤਬਾ ਆਗੂਆਂ ਨਾਲ ਕਈ ਮੀਟਿਗਾਂ ਕੀਤੀਆਂ ਜਾਣਗੀਆਂ। -ਪੀਟੀਆਈ


Source link

Check Also

ਆਸ਼ਾ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 25 ਜੂਨ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਅੱਜ ਤੋਂ ਮੋਰਚਾ …