Home / Punjabi News / ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਲਕੇ ਜੰਮੂ ਪਹੁੰਚਣਗੇ ਰਾਹੁਲ ਤੇ ਖੜਗੇ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਲਕੇ ਜੰਮੂ ਪਹੁੰਚਣਗੇ ਰਾਹੁਲ ਤੇ ਖੜਗੇ

ਜੰਮੂ/ਨਵੀਂ ਦਿੱਲੀ, 20 ਅਗਸਤ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 21 ਅਤੇ 22 ਅਗਸਤ ਨੂੰ ਜੰਮੂ ਅਤੇ ਸ੍ਰੀਨਗਰ ਦਾ ਦੌਰਾ ਕਰਨਗੇ। ਦੋਵੇਂ ਆਗੂਆਂ ਵੱਲੋਂ ਇਹ ਦੌਰਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤਾ ਜਾਵੇਗਾ। ਕਾਂਗਰਸ ਪ੍ਰਧਾਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਚਾਰ ਰਾਜਾਂ ਜਿਥੇ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਦੇ ਜਨਰਲ ਸਕੱਤਰਾਂ, ਇੰਚਾਰਜਾਂ ਅਤੇ ਸਕ੍ਰੀਨਿੰਗ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਜਿਸ ਤੋਂ ਬਾਅਦ ਇਸ ਦੌਰੇ ਸਬੰਧੀ ਫੈਸਲਾ ਕੀਤਾ ਗਿਆ। -ਪੀਟੀਆਈ

The post ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਲਕੇ ਜੰਮੂ ਪਹੁੰਚਣਗੇ ਰਾਹੁਲ ਤੇ ਖੜਗੇ appeared first on Punjabi Tribune.


Source link

Check Also

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …