Home / World / ਵਿਵਾਦਤ ਐਸਪੀ ਸਲਵਿੰਦਰ ਸਿੰਘ ਨੂੰ ਕੈਪਟਨ ਸਰਕਾਰ ਨੇ ਸੇਵਾ ਮੁਕਤ ਕਰਨ ਦਾ ਲਿਆ ਫੈਸਲਾ

ਵਿਵਾਦਤ ਐਸਪੀ ਸਲਵਿੰਦਰ ਸਿੰਘ ਨੂੰ ਕੈਪਟਨ ਸਰਕਾਰ ਨੇ ਸੇਵਾ ਮੁਕਤ ਕਰਨ ਦਾ ਲਿਆ ਫੈਸਲਾ

ਵਿਵਾਦਤ ਐਸਪੀ ਸਲਵਿੰਦਰ ਸਿੰਘ ਨੂੰ ਕੈਪਟਨ ਸਰਕਾਰ ਨੇ ਸੇਵਾ ਮੁਕਤ ਕਰਨ ਦਾ ਲਿਆ ਫੈਸਲਾ

2ਪਠਾਨਕੋਟ ਦਹਿਸ਼ਤੀ ਹਮਲੇ ਦੌਰਾਨ ਚਰਚਾ ‘ਚ ਆਏ ਸਨ ਸਲਵਿੰਦਰ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਰਕਾਰ ਨੇ ਵਿਵਾਦਾਂ ਵਿੱਚ ਘਿਰੇ ਐਸਪੀ ਸਲਵਿੰਦਰ ਸਿੰਘ ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕਰਨ ਦਾ ਫ਼ੈਸਲਾ ਕੀਤਾ ਹੈ ਤੇ ਇਸ ਸਬੰਧੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਮੁਤਾਬਕ ਇਸ ਸਬੰਧੀ ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਲੋੜੀਂਦੇ ਹੁਕਮ ਛੇਤੀ ਜਾਰੀ ਕਰ ਦਿੱਤੇ ਜਾਣਗੇ। ਸੂਤਰਾਂ ਮੁਤਾਬਕ ਸਲਵਿੰਦਰ ਸਿੰਘ ਨੂੰ ਸਰਕਾਰ ਵੱਲੋਂ ਅੱਠ ਦੋਸ਼ ਪੱਤਰ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਚਾਰ ਵਿਚ ਗੰਭੀਰ ਦੋਸ਼ ਲੱਗੇ ਸਨ। ਪਠਾਨਕੋਟ ਦਹਿਸ਼ਤੀ ਹਮਲੇ ਦੌਰਾਨ ਚਰਚਾ ਦਾ ਵਿਸ਼ਾ ਬਣੇ ਇਸ ਪੁਲਿਸ ਅਧਿਕਾਰੀ ਤੋਂ ਕੇਂਦਰੀ ਜਾਂਚ ਏਜੰਸੀ ਐਨ.ਆਈ.ਏ. ਨੇ ਵੀ ਪੁੱਛ-ਪੜਤਾਲ ਕੀਤੀ ਸੀ। ਜ਼ਿਕਰਯੋਗ ਹੈ ਕਿ ਸਲਵਿੰਦਰ ਸਿੰਘ ਖ਼ਿਲਾਫ਼ ਇੱਕ ਮਹਿਲਾ ਵੱਲੋਂ ਸਰੀਰਕ ਸ਼ੋਸ਼ਣ ਦੀ ਸ਼ਿਕਾਇਤ ਕੀਤੇ ਜਾਣ ਤੋਂ ਬਾਅਦ ਪੁਲਿਸ ਵੱਲੋਂ ਕੇਸ ਦਰਜ ਕਰ ਕੇ ਇਸ ਅਧਿਕਾਰੀ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਸੀ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …