ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 21 ਅਕਤੂਬਰ
ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਨੌਂ ਦਿਨਾਂ ਤੋਂ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਅਪਰੇਟਰਜ਼ ਯੂਨੀਅਨ ਦੀ ਅਗਵਾਈ ਹੇਠ ਇੱਥੋਂ ਨੇੜਲੇ ਪਿੰਡ ਘਰਾਚੋਂ ਵਿਖੇ ਪਾਣੀ ਵਾਲੀ ਟੈਂਕੀ ’ਤੇ ਬੈਠੇ ਤਿੰਨ ਪ੍ਰਦਰਸ਼ਨਕਾਰੀਆਂ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਤੈਅ ਕਰਵਾਏ ਜਾਣ ਮਗਰੋਂ ਭੁੱਖ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਚੀਮਾ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ 31 ਅਕਤੂਬਰ ਨੂੰ ਮੀਟਿੰਗ ਤੈਅ ਕੀਤੀ ਗਈ ਹੈ। ਉਧਰ, ਭੁੱਖ ਹੜਤਾਲ ’ਤੇ ਬੈਠੇ ਜਗਸੀਰ ਸਿੰਘ ਤੇ ਜਸਵੀਰ ਸਿੰਘ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਸੰਗਰੂਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਯੂਨੀਅਨ ਆਗੂ ਨੇ ਦੱਸਿਆ ਕਿ ਰੋਸ ਧਰਨਾ ਜਾਰੀ ਰਹੇਗਾ।
The post ਵਿੱਤ ਮੰਤਰੀ ਨਾਲ ਮੀਟਿੰਗ ਤੈਅ ਹੋਣ ਮਗਰੋਂ ਭੁੱਖ ਹੜਤਾਲ ਖ਼ਤਮ, ਧਰਨਾ ਜਾਰੀ appeared first on punjabitribuneonline.com.
Source link
Asian Tribune Your Multilingual Newspaper covering World and local news News