Home / Punjabi News / ਵਿੱਤ ਮੰਤਰੀ ਪੰਜਾਬ ਵੱਲੋਂ 2,04,918 ਕਰੋੜ ਰੁਪਏ ਦਾ ਬਜਟ ਪੇਸ਼

ਵਿੱਤ ਮੰਤਰੀ ਪੰਜਾਬ ਵੱਲੋਂ 2,04,918 ਕਰੋੜ ਰੁਪਏ ਦਾ ਬਜਟ ਪੇਸ਼

ਚਰਨਜੀਤ ਭੁੱਲਰ

ਚੰਡੀਗੜ੍ਹ, 5 ਮਾਰਚ

ਪੰਜਾਬ ਵਿਧਾਨ ਸਭਾ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇ ਪੇਸ਼ ਕੀਤੇ ਗਏ ਵਿੱਤੀ ਸਾਲ 2024-25 ਦੇ ਬਜਟ ਵਿਚ ਅੱਜ ਨਾ ਕੋਈ ਨਵਾਂ ਟੈਕਸ ਲਾਇਆ ਗਿਆ ਅਤੇ ਨਾ ਹੀ ਵੋਟਰਾਂ ਨੂੰ ਲੁਭਾਉਣ ਲਈ ਕੋਈ ਨਵੇਂ ਐਲਾਨ ਕੀਤੇ ਗਏ। ਵਿੱਤ ਮੰਤਰੀ ਚੀਮਾ ਨੇ ਸੂਬੇ ਵਿਚ ਵਿੱਤੀ ਤੰਗੀ ਦੇ ਮੱਦੇਨਜ਼ਰ ਵਿੱਤੀ ਸੰਜਮ ਦਾ ਰਾਹ ਅਖਤਿਆਰ ਕੀਤਾ। ਵਿੱਤ ਮੰਤਰੀ ਚੀਮਾ ਨੇ ਅੱਜ ਸਦਨ ਵਿੱਚ ਵਰ੍ਹਾ 2024-25 ਲਈ 2,04,918 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਜੋ ਕਿ ਪਿਛਲੇ ਵਰ੍ਹੇ ਦੇ ਬਜਟ ਨਾਲੋਂ ਤਿੰਨ ਫੀਸਦ ਵੱਧ ਹੈ। ਬਜਟ ਵਿਚ ਮੁੱਖ ਤੌਰ ’ਤੇ ਸਿਹਤ, ਸਿੱਖਿਆ, ਖੇਤੀ ਅਤੇ ਜਨਤਕ ਬੁਨਿਆਦੀ ਢਾਂਚੇ ’ਤੇ ਧਿਆਨ ਦਿੱਤਾ ਗਿਆ ਹੈ। ਇਸ ਬਜਟ ਵਿਚ 1,27,134 ਕਰੋੜ ਦੇ ਮਾਲੀਆ ਖਰਚਿਆਂ ਦੇ ਮੁਕਾਬਲੇ 1,03,936 ਕਰੋੜ ਦੇ ਮਾਲੀਆ ਪ੍ਰਾਪਤੀਆਂ ਦਾ ਟੀਚਾ ਤੈਅ ਕੀਤਾ ਗਿਆ ਹੈ। ਇਸ ਬਜਟ ਵਿੱਚ ਮਾਲੀਆ ਘਾਟਾ 23,198.14 ਕਰੋੜ ਦਾ ਰਹੇਗਾ। ਦੂਜੇ ਪਾਸੇ 38,331.48 ਕਰੋੜ ਦਾ ਮਾਰਕੀਟ ਲੋਨ ਲਿਆ ਜਾਵੇਗਾ।

The post ਵਿੱਤ ਮੰਤਰੀ ਪੰਜਾਬ ਵੱਲੋਂ 2,04,918 ਕਰੋੜ ਰੁਪਏ ਦਾ ਬਜਟ ਪੇਸ਼ appeared first on Punjabi Tribune.


Source link

Check Also

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ …