Home / Punjabi News / ਵੰਦੇ ਮਾਤਰਮ ਨੂੰ ਰਾਸ਼ਟਰਗਾਨ ਦਾ ਦਰਜਾ ਦੇਣ ਦੀ ਮੰਗ ਵਾਲੀ ਪਟੀਸ਼ਨ ਖਾਰਜ

ਵੰਦੇ ਮਾਤਰਮ ਨੂੰ ਰਾਸ਼ਟਰਗਾਨ ਦਾ ਦਰਜਾ ਦੇਣ ਦੀ ਮੰਗ ਵਾਲੀ ਪਟੀਸ਼ਨ ਖਾਰਜ

ਵੰਦੇ ਮਾਤਰਮ ਨੂੰ ਰਾਸ਼ਟਰਗਾਨ ਦਾ ਦਰਜਾ ਦੇਣ ਦੀ ਮੰਗ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਨੂੰ ਰਾਸ਼ਟਰਗਾਨ ‘ਜਨ ਗਣ ਮਨ’ ਦੇ ਸਾਮਾਨ ਦਰਜਾ ਦੇਣ ਦੀ ਅਪੀਲ ਕਰਨ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਪਟੀਸ਼ਨ ਲਗਾਉਣ ਵਾਲੇ ਵਕੀਲ ਅਸ਼ਵਨੀ ਉਪਾਧਿਆਏ ਭਾਜਪਾ ਨਾਲ ਜੁੜੇ ਹੋਏ ਹਨ। ਪਟੀਸ਼ਨ ‘ਚ ਉਨ੍ਹਾਂ ਨੇ ਮੰਗ ਕੀਤੀ ਸੀ ਕਿ ਸਾਰੇ ਸਕੂਲਾਂ ‘ਚ ਵੰਦੇ ਮਾਤਰਮ ਨੂੰ ਰਾਸ਼ਟਰਗਾਨ ਦੇ ਤੌਰ ‘ਤੇ ਵਜਾਇਆ ਜਾਣਾ ਚਾਹੀਦਾ। ਨਾਲ ਹੀ ਇਸ ਨੂੰ ਲੈ ਕੇ ਨੈਸ਼ਨਲ ਪਾਲਿਸੀ ਬਣਾਉਣ ਦੀ ਵੀ ਮੰਗ ਕੀਤੀ ਗਈ ਹੈ।
ਦੂਜੇ ਪਾਸੇ ਵੰਦੇ ਮਾਤਰਮ ਨੂੰ ਲਾਜ਼ਮੀ ਕਰਨ ਨੂੰ ਲੈ ਕੇ ਕੁਝ ਮਜਹਬੀ ਸੰਗਠਨ ਵਿਰੋਧ ਕਰ ਚੁਕੇ ਹਨ। ਉਨਾਂ ਦਾ ਕਹਿਣਾ ਹੈ ਕਿ ਵੰਦੇ ਮਾਤਰਮ ‘ਚ ਦੇਸ਼ ਨੂੰ ਮਾਤਾ ਮੰਨ ਕੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਗਈ ਹੈ, ਜਿਸ ਦੀ ਉਨ੍ਹਾਂ ਦੇ ਮਜਹਬ ‘ਚ ਇਜਾਜ਼ਤ ਨਹੀਂ ਹੈ। ਇਸ ਲਈ ਇਸ ਨੂੰ ਕਿਸੇ ਫਰਮਾਨ ਦੀ ਤਰ੍ਹਾਂ ਨਹੀਂ ਥੋਪਿਆ ਜਾ ਸਕਦਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਲ 2017 ‘ਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸੰਵਿਧਾਨ ਦੀ ਧਾਰਾ 51 (ਅ) ਯਾਨੀ ਮੌਲਿਕ ਕਰਤੱਵ ਦੇ ਅਧੀਨ ਸਿਰਫ ਜਨ-ਗਣ-ਮਨ ਅਤੇ ਰਾਸ਼ਟਰੀ ਝੰਡੇ ਦਾ ਜ਼ਿਕਰ ਹੈ, ਇਸ ਲਈ ਵੰਦੇ ਮਾਤਰਮ ਨੂੰ ਲਾਜ਼ਮੀ ਨਹੀਂ ਕੀਤਾ ਜਾ ਸਕਦਾ ਹੈ। ਹੁਣ ਹਾਈ ਕੋਰਟ ਨੇ ਇਹ ਟਿੱਪਣੀ ਅਸ਼ਵਨੀ ਉਪਾਧਿਆਏ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਵੀ ਕੀਤੀ ਸੀ।

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …