Home / Punjabi News / ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਪੁੱਜੇ ਭਗਵੰਤ ਮਾਨ

ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਪੁੱਜੇ ਭਗਵੰਤ ਮਾਨ

ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਪੁੱਜੇ ਭਗਵੰਤ ਮਾਨ

ਸੰਗਰੂਰ : ਸੰਗਰੂਰ ਲੋਕ ਸਭਾ ਹਲਕੇ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ ਖਟਕੜ ਕਲਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਅੱਗੇ ਪਹਿਲਾਂ ਸਰਟੀਫਿਕੇਟ ਰੱਖਿਆ ਅਤੇ ਫਿਰ ਆਸ਼ੀਰਵਾਦ ਲਿਆ। ਇਸ ਮੌਕੇ ਭਗਵੰਤ ਮਾਨ ਨੇ ਸ਼ਹੀਦ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ। ਉਨ੍ਹਾਂ ਨਾਲ ਵਿਧਾਇਕ ਅਮਨ ਅਰੋੜਾ ਤੋਂ ਇਲਾਵਾ ਪਾਰਟੀ ਦੇ ਵਿਧਾਇਕ, ਹਲਕਾ ਇੰਚਾਰਜ ਅਤੇ ਹੋਰ ਆਗੂ ਮੌਜੂਦ ਸਨ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਉਹ ਸੰਸਦ ਮੈਂਬਰ ਬਣੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਨੇਤਾ ਸੰਸਦ ਮੈਂਬਰ ਬਨਣ ਤੋਂ ਬਾਅਦ ਆਪਣਾ ਸਰਟੀਫਿਕੇਟ ਆਪਣੀ ਪਾਰਟੀ ਦੇ ਪ੍ਰਧਾਨ ਕੋਲ ਲੈ ਕੇ ਜਾਂਦੇ ਹਨ ਪਰ ਮੈਂ ਆਪਣਾ ਸਰਟੀਫਿਕੇਟ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਸਮਾਰਕ ਉੱਤੇ ਉਨ੍ਹਾਂ ਦੇ ਚਰਨਾਂ ਵਿਚ ਲੈ ਕੇ ਆਇਆ ਹਾਂ, ਕਿਉਂਕਿ ਮੇਰੇ ਪ੍ਰਧਾਨ ਭਗਤ ਸਿੰਘ ਹੀ ਹਨ। ਇਨ੍ਹਾਂ ਦੀ ਕੁਰਬਾਨੀ ਦੇ ਸਾਹਮਣੇ ਮੇਰਾ ਸਰਟੀਫਿਕੇਟ ਕੁੱਝ ਵੀ ਨਹੀਂ ਹੈ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …