Home / Punjabi News / ਸ਼ਿਮਲਾ: ਮੁੱਖ ਮੰਤਰੀ ਦੀ ਰਿਹਾਇਸ਼ ਨੇੜਲੀ ਪੁਰਾਣੀ ਇਮਾਰਤ ’ਚ ਅੱਗ ਲੱਗੀ

ਸ਼ਿਮਲਾ: ਮੁੱਖ ਮੰਤਰੀ ਦੀ ਰਿਹਾਇਸ਼ ਨੇੜਲੀ ਪੁਰਾਣੀ ਇਮਾਰਤ ’ਚ ਅੱਗ ਲੱਗੀ

ਸ਼ਿਮਲਾ, 12 ਫਰਵਰੀ

ਇਥੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਰਿਹਾਇਸ਼ ਤੋਂ ਮਹਿਜ 200 ਮੀਟਰ ਦੀ ਦੂਰੀ ‘ਤੇ ਤਿੰਨ ਮੰਜ਼ਿਲਾ ਪੁਰਾਣੀ ਇਮਾਰਤ ਵਿੱਚ ਅੱਜ ਤੜਕੇ ਅੱਗ ਲੱਗ ਗਈ। ਅਧਿਕਾਰੀਆਂ ਅਨੁਸਾਰ ਮਾਲ ਰੋਡ, ਛੋਟਾ ਸ਼ਿਮਲਾ ਤੇ ਬਾਇਲੂਗੰਜ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਇਮਾਰਤ ਦਾ ਮਾਲਕ ਸੰਦੀਪ ਸਾਹਣੀ ਹੈ। ‘ਫਿਰਗਰੋਵ’ ਨਾਂ ਇਹ ਇਮਾਰਤ ਮੁੱਖ ਮੰਤਰੀ ਦੇ ਅਧਿਕਾਰਤ ਰਿਹਾਇਸ਼ ‘ਓਕਅੋਵਰ’ ਤੋਂ 200 ਮੀਟਰ ਦੀ ਦੂਰੀ ‘ਤੇ ਸਥਿਤ ਹੈ। -ਪੀਟੀਆਈ


Source link

Check Also

ਪੱਛਮੀ ਬੰਗਾਲ: ਜਦੋਂ ਤੱਕ ਬੋਸ ਰਾਜਪਾਲ ਹਨ, ਮੈਂ ਰਾਜ ਭਵਨ ਨਹੀਂ ਜਾਵਾਂਗੀ: ਮਮਤਾ

ਕੋਲਕਾਤਾ, 11 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜ ਦੇ ਰਾਜਪਾਲ ’ਤੇ …