Home / Punjabi News / ਸ਼ੀਲਾ ਦੀਕਸ਼ਿਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ

ਸ਼ੀਲਾ ਦੀਕਸ਼ਿਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ

ਨਵੀਂ ਦਿੱਲੀ— ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੇ ਬੁੱਧਵਾਰ ਨੂੰ ਦਿੱਲੀ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਕਾਂਗਰਸ ਨੇ ਸ਼ੀਲਾ ਦੀਕਸ਼ਿਤ ‘ਤੇ ਫਿਰ ਭਰੋਸਾ ਜ਼ਾਹਰ ਕੀਤਾ ਹੈ ਅਤੇ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਸ਼ੀਲਾ ਲਈ ਸਭ ਤੋਂ ਵੱਡੀ ਚੁਣੌਤੀ ਦਿੱਲੀ ‘ਚ ਲੜਖੜਾਉਂਦੀ ਕਾਂਗਰਸ ਨੂੰ ਮੁੜ ਤੋਂ ਖੜ੍ਹਾ ਕਰਨਾ ਹੈ।
ਦੱਸਣਯੋਗ ਹੈ ਕਿ ਅਜੈ ਮਾਕਨ ਦੇ ਅਸਤੀਫਾ ਦੇਣ ਮਗਰੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਹੈ, ਤਾਂ ਕਿ ਪਾਰਟੀ ਲਈ ਮੁੜ ਤੋਂ ਦਿੱਲੀ ਦੀ ਸਿਆਸੀ ਜ਼ਮੀਨ ਤਿਆਰ ਕੀਤੀ ਜਾ ਸਕੇ। ਵਿਧਾਨ ਸਭਾ ਚੋਣਾਂ 2013 ਵਿਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਆਪਣਾ ਵੋਟ ਬੈਂਕ ਮਜ਼ਬੂਤ ਕਰਨ ਵਿਚ ਜੁਟੀ ਹੋਈ ਹੈ ਅਤੇ ਸ਼ੀਲਾ ਦੇ ਸਾਹਮਣੇ ਇਹ ਵੱਡੀ ਚੁਣੌਤੀ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਸ਼ੀਲਾ ਦੀਕਸ਼ਿਤ ਦੀ ਨਵੀਂ ਟੀਮ ਵਿਚ ਪੁਰਾਣੇ ਟੀਮ ਦੇ ਕੁਝ ਚਿਹਰੇ ਵੀ ਸ਼ਾਮਲ ਹੋਣਗੇ।

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …