ਅੰਮ੍ਰਿਤਸਰ : ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਗਿਆ ਜਥਾ ਵਿਸ਼ੇਸ਼ ਰੇਲ ਗੱਡੀ ਰਾਹੀਂ ਅੰਤਰਰਾਸ਼ਟਰੀ ਰੇਲਵੇ ਸਟੇਸ਼ਨ ਅਟਾਰੀ ਪਹੁੰਚਿਆ। ਇਸ ਜਥੇ ‘ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ ਅਤੇ ਸ਼੍ਰੋਮਣੀ ਕਮੇਟੀ ਵੀ ਉਨ੍ਹਾਂ ਦਾ ਪੂਰਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ‘ਚ ਚੜ੍ਹਦੇ ਪੰਜਾਬ ਤੋਂ ਪ੍ਰਮੁੱਖ ਪੰਥਕ ਸ਼ਖਸੀਅਤਾਂ ਸ਼ਾਮਲ ਹੋਣਗੀਆਂ।
Check Also
ਪਟਿਆਲਾ ‘ਚ ਭਰਾ ਨੂੰ ਵੀਡੀਓ ਭੇਜ ਭੈਣ ਨੇ ਕੀਤਾ ਸੁਸਾਈਡ, ਮਰਨ ਤੋਂ ਪਹਿਲਾਂ-ਪਤੀ ਕਹਿੰਦਾ ਮੈਨੂੰ ਛੱਡ ਦੇ…
Patiala News: ਪਟਿਆਲਾ ਵਿੱਚ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ, …
Asian Tribune Your Multilingual Newspaper covering World and local news News