Home / Punjabi News / ਸ਼੍ਰਿੰਗਲਾ ਵੱਲੋਂ ਸ੍ਰੀ ਲੰਕਾ ਦੇ ਰਾਸ਼ਟਰਪਤੀ ਰਾਜਪਕਸੇ ਨਾਲ ਮੁਲਾਕਾਤ

ਸ਼੍ਰਿੰਗਲਾ ਵੱਲੋਂ ਸ੍ਰੀ ਲੰਕਾ ਦੇ ਰਾਸ਼ਟਰਪਤੀ ਰਾਜਪਕਸੇ ਨਾਲ ਮੁਲਾਕਾਤ

ਸ਼੍ਰਿੰਗਲਾ ਵੱਲੋਂ ਸ੍ਰੀ ਲੰਕਾ ਦੇ ਰਾਸ਼ਟਰਪਤੀ ਰਾਜਪਕਸੇ ਨਾਲ ਮੁਲਾਕਾਤ

ਕੋਲੰਬੋ, 5 ਅਕਤੂਬਰ

ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਨੇ ਮੰਗਲਵਾਰ ਨੂੰ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਹਰੇਕ ਪੱਧਰ ‘ਤੇ ਵਿਆਪਕ ਦੁਵੱਲੀ ਸਾਂਝੇਦਾਰੀ ਨੂੰ ਅੱਗੇ ਵਧਾਉਣ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਅਤੇ ਦੋਹਾਂ ਮੁਲਕਾਂ ਵਿਚਾਲੇ ਮਿੱਤਰਤਾਪੂਰਨ ਤੇ ਮਜ਼ਬੂਤ ਸਹਿਯੋਗ ਦੀ ਵਚਨਬੱਧਤਾ ਦੁਹਰਾਈ ਗਈ। ਸ਼੍ਰਿੰਗਲਾ ਸ੍ਰੀਲੰਕਾ ਦੇ ਚਾਰ ਦਿਨਾਂ ਦੌਰੇ ‘ਤੇ ਹਨ। ਉਨ੍ਹਾਂ ਦਾ ਦੌਰਾ ਸ਼ਨਿੱਚਰਵਾਰ ਨੂੰ ਭਾਰਤ ਤੇ ਤੱਟੀ ਰਾਸ਼ਟਰ ਵਿਚਾਲੇ ਦੁਵੱਲੇ ਸਬੰਧਾਂ ਦੀ ਸਮੀਖਿਆ ਕਰਨ ਲਈ ਸ਼ੁਰੂ ਹੋਇਆ ਸੀ। ਇਹ ਜਾਣਕਾਰੀ ਭਾਰਤੀ ਹਾਈ ਕਮਿਸ਼ਨ ਨੇ ਟਵੀਟ ਕਰ ਕੇ ਦਿੱਤੀ। ਇਸ ਦੌਰਾਨ ਵਿਦੇਸ਼ ਸਕੱਤਰ ਨੇ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। -ਪੀਟੀਆਈ


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …