Home / Punjabi News / ਸਟੇਟ ਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਦੇ ਸੇਵਾਕਾਲ ਵਿੱਚ ਹੋਵੇਗਾ ਵਾਧਾ

ਸਟੇਟ ਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਦੇ ਸੇਵਾਕਾਲ ਵਿੱਚ ਹੋਵੇਗਾ ਵਾਧਾ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 1 ਅਪਰੈਲ

ਪੰਜਾਬ ਸਰਕਾਰ ਨੇ ਸਟੇਟ ਐਵਾਰਡੀ ਅਧਿਆਪਕਾਂ ਦੇ ਸੇਵਾਕਾਲ ‘ਚ ਇੱਕ ਸਾਲ ਤੇ ਨੈਸ਼ਨਲ ਐਵਾਰਡੀ ਅਧਿਆਪਕ ਦੇ ਸੇਵਾਕਾਲ ਵਿੱਚ ਦੋ ਸਾਲ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੱਤਰ ਜਾਰੀ ਕਰ ਦਿੱਤਾ ਹੈ। ਸ੍ਰੀ ਬੈਂਸ ਨੇ ਕਿਹਾ ਕਿ ਇਹ ਹੁਕਮ 31 ਮਾਰਚ 2023 ਤੋਂ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਸੇਵਾਕਾਲ ‘ਚ ਵਾਧਾ ਕਰ ਕੇ ਸਨਮਾਨਿਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸਾਰੇ ਸਟੇਟ ਐਵਾਰਡ ਅਤੇ ਨੈਸ਼ਨਲ ਐਵਾਰਡ ਪ੍ਰਾਪਤ ਅਧਿਆਪਕਾਂ ਦੇ ਸੇਵਾਕਾਲ ‘ਚ ਬਣਦਾ ਇਕ ਤੇ ਦੋ ਸਾਲ ਦਾ ਵਾਧਾ ਉਨ੍ਹਾਂ ਦੇ ਸਰਵਿਸ ਰਿਕਾਰਡ ਨੂੰ ਘੋਖਣ ਮਗਰੋਂ ਕੀਤਾ ਜਾਵੇਗਾ। ਇਸੇ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਨਿੱਜੀ ਸਕੂਲਾਂ ਵੱਲੋਂ ਕਿਤਾਬ ਤੇ ਫੰਡਾਂ ਦੇ ਨਾਮ ‘ਤੇ ਕੀਤੀ ਜਾਂਦੀ ਲੁੱਟ ਰੋਕਣ ਲਈ ‘ਸਿੱਖਿਆ ਮੰਤਰੀ ਟਾਸਕ ਫੋਰਸ’ ਕਾਇਮ ਕੀਤੀ ਹੈ। ਸਿੱਖਿਆ ਮੰਤਰੀ ਟਾਸਕ ਫੋਰਸ ਸੂਬੇ ਦੇ ਹਰੇਕ ਜ਼ਿਲ੍ਹੇ ‘ਚ ਬਣਾਈ ਗਈ ਹੈ, ਜਿਸ ‘ਚ ਉਸ ਜ਼ਿਲ੍ਹੇ ਦੇ ਤਿੰਨ-ਤਿੰਨ ਪ੍ਰਿੰਸੀਪਲਾਂ ਨੂੰ ਸ਼ਾਮਲ ਕੀਤਾ ਹੈ। ਇਹ ਟਾਸਕ ਫੋਰਸ ਸਿੱਖਿਆ ਮੰਤਰੀ ਨੂੰ ਪ੍ਰਾਪਤ ਸ਼ਿਕਾਇਤ ਦੀ ਜਾਂਚ ਕਰੇਗੀ ਅਤੇ ਆਪਣੀ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਸੌਂਪੇਗੀ। ਇਸ ਦੌਰਾਨ ਸਿੱਖਿਆ ਮੰਤਰੀ ਨੇ emofficepunjab@gmail.com ਈਮੇਲ ਜਾਰੀ ਕੀਤੀ, ਜਿਸ ਰਾਹੀਂ ਵਿਦਿਆਰਥੀ ਅਤੇ ਮਾਪੇ ਨਿੱਜੀ ਸਕੂਲਾਂ ਵੱਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ ਸਿੱਧੇ ਤੌਰ ‘ਤੇ ਸਿੱਖਿਆ ਮੰਤਰੀ ਨੂੰ ਕਰ ਸਕਦੇ ਹਨ।


Source link

Check Also

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ …