Home / Punjabi News / ਸਤਬੀਰ ਬੇਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਨਵੀਂ ਚੇਅਰਪਰਸਨ ਨਿਯੁਕਤ

ਸਤਬੀਰ ਬੇਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਨਵੀਂ ਚੇਅਰਪਰਸਨ ਨਿਯੁਕਤ

ਦਰਸ਼ਨ ਸਿੰਘ ਸੋਢੀ

ਮੁਹਾਲੀ, 17 ਫਰਵਰੀ

ਪੰਜਾਬ ਸਰਕਾਰ ਨੇ ਅੱਜ ਡਾਕਟਰ ਸਤਬੀਰ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਨਵੀਂ ਚੇਅਰਪਰਸਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਪੰਜਾਬ ਸਕੂਲ ਸਿੱਖਿਆ ਬੋਰਡ (ਸੋਧ) ਐਕਟ 2017, ਪ੍ਰਿੰਸੀਪਲ ਐਕਟ (1969) ਦੇ ਸੈਕਸ਼ਨ 4 (2) ਰਾਹੀਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਵੱਲੋਂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਨਿਯੁਕਤੀ ਅਧਿਸੂਚਨਾ ਜਾਰੀ ਹੋਣ ਤੋਂ 66 ਸਾਲ ਦੀ ਉਮਰ ਤੱਕ ਜਾਂ ਤਿੰਨ ਸਾਲ ਦੇ ਸਮੇਂ ਲਈ, ਜਿਹੜਾ ਪਹਿਲਾਂ ਹੋਵੇ ਤੱਕ ਕੀਤੀ ਜਾਂਦੀ ਹੈ। ਡਾ. ਬੇਦੀ ਦੀ ਨਿਯੁਕਤੀ ਦੀਆਂ ਸ਼ਰਤਾਂ ਬਾਅਦ ਵਿੱਚ ਤੈਅ ਕੀਤੀਆਂ ਜਾਣਗੀਆਂ। ਕੁੱਝ ਸਮਾਂ ਪਹਿਲਾਂ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨੇ ਅਸਤੀਫਾ ਦੇ ਦਿੱਤਾ ਸੀ।


Source link

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …