Home / World / ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਇੰਦਰਾ ਗਾਂਧੀ ਤੇ ਕਾਂਗਰਸ ਦੀ ਦੇਣ : ਸੁਖਬੀਰ ਬਾਦਲ

ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਇੰਦਰਾ ਗਾਂਧੀ ਤੇ ਕਾਂਗਰਸ ਦੀ ਦੇਣ : ਸੁਖਬੀਰ ਬਾਦਲ

ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਇੰਦਰਾ ਗਾਂਧੀ ਤੇ ਕਾਂਗਰਸ ਦੀ ਦੇਣ : ਸੁਖਬੀਰ ਬਾਦਲ

1ਆਦਮਪੁਰ (ਜਲੰਧਰ)  -ਪੰਜਾਬ ਦੇ ਉਪ ਮੁੱਖ ਮੰਤਰੀ  ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਤੇ ਕਾਂਗਰਸ ਦੀ ਦੇਣ ਹੈ, ਪਰ ਪੰਜਾਬ ਸਰਕਾਰ ਸੂਬੇ ਦੇ ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦੇਵੇਗੀ।
ਅੱਜ ਇੱਥੇ ਲੋੜਵੰਦਾਂ ਨੂੰ ਮੁਫਤ ਦਵਾਈਆਂÎ ਦੇਣ ਸਬੰਧੀ ਕੇਂਦਰ ਦਾ ਉਦਘਾਟਨ ਕਰਨ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮੁੱਦੇ ‘ਤੇ ਅਸਤੀਫਾ ਕਿਉਂ ਦੇਵੇ ? ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ  ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਕੁਰਬਾਨੀਆਂ ਕੀਤੀਆਂ ਹਨ ਤੇ ਹੁਣ ਵੀ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰ ਕੁਰਬਾਨੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਣੀ ਪੰਜਾਬ  ਦੀ ਜੀਵਨ ਰੇਖਾ ਹੈ ਅਤੇ ਵਰਤਮਾਨ ਸਮੇਂ ਪੰਜਾਬ ਕੋਲ ਆਪਣੀ ਲੋੜ ਨਾਲੋਂ ਪਾਣੀ ਬਹੁਤ ਘੱਟ ਹੈ। ਉਨ੍ਹਾਂ ਵਚਨਬੱਧਤਾ ਦੁਹਰਾਈ ਕਿ ਪੰਜਾਬ ਦੇ ਪਾਣੀ ਦੀ ਇਕ ਬੂੰਦ ਵੀ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਹੋਰ ਕਾਂਗਰਸੀ ਵਿਧਾਇਕਾਂ ਵਲੋਂ ਅਸਤੀਫੇ ਦੇਣਾ ਮਹਿਜ਼ ਇਕ ਡਰਾਮਾ ਹੈ ਕਿਉਂਕਿ ਇਤਿਹਾਸ ਗਵਾਹ ਹੈ ਕਿ ਸਤਲੁਜ ਯਮਨਾ ਲਿੰਕ ਨਹਿਰ ਦਾ ਨੀਂਹ ਪੱਥਰ ਕਾਂਗਰਸੀ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੇ ਆਪਣੇ ਹੱਥੀਂ ਰੱਖਿਆ ਸੀ ਅਤੇ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ ਸੀ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸੀ ਵਿਧਾਇਕ ਪੰਜਾਬ ਦੇ ਸੱਚੇ ਹਮਦਰਦ ਹਨ ਤਾਂ ਉਹ ਪੰਜਾਬ ਵੋਰਧੀ ਸੋਚ ਦੀ ਮਾਲਕ ਕਾਂÎਗਰਸ ਪਾਰਟੀ ਤੋਂ ਅਸਤੀਫੇ ਦੇਣ।
ਲÑੋੜਵੰਦਾਂ ਨੂੰ ਮੁਫਤ ਦਵਾਈਆਂ ਪ੍ਰਦਾਨ ਕਰਨ ਦੇ ਮਕਸਦ ਨਾਲ ਸੂਬੇ ਵਿਚ 1963 ਮੁਫਤ ਦਵਾਈ ਕੇਂਦਰ ਖੋਲਣ ਦੀ ਸ਼ੁਰੂਆਤ ਕਰਦੇ ਹੋਏ ਉਪ ਮੁੱਖ ਮੰਤਰੀ ਨੇ ਕਿਹਾ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਨਾਲ ਹਰ ਲੋੜਵੰਦ ਨੂੰ ਮੁਫਤ ਇਲਾਜ ਦੀ ਸਹੂਲਤ ਪ੍ਰਦਾਨ ਕਰਨ ਪਿੱਛੋਂ ਹੁਣ ਉਨ੍ਹਾਂ ਨੂੰ ਮੁਫਤ ਦਵਾਈਆਂ ਤੇ ਟੈਸਟ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਕੇਂਦਰਾਂ ਵਿਚ ਜਿੱਥੇ 265 ਤਰ੍ਹਾਂ ਦੀਆਂ ਦਵਾਈਆਂ ਮੁਫਤ ਮਿਲਣਗੀਆਂ ਉੱਥੇ ਹੀ 56 ਤਰ੍ਹਾਂ ਦੇ ਟੈਸਟ ਵੀ ਮੁਫਤ ਹੋਇਆ ਕਰਨਗੇ।
ਇਸ ਪਿੱਛੋਂ ਵਿਸ਼ਵ ਕਬੱਡੀ ਕੱਪ ਦੌਰਾਨ ਸੰਬੋਧਨ ਕਰਦੇ ਹੋਏ ਉਪ ਮੁੱਖ ਮੰਤਰੀ ਨੇ ਕਿਹਾ ਕਿ ਆਦਮਪੁਰ ਵਿਖੇ ਘਰੇਲੂ ਹਵਾਈ ਅੱਡੇ ਦਾ ਨੀਂਹ ਪੱਥਰ 2 ਹਫਤਿਆਂ ਦੌਰਾਨ ਰੱਖਿਆ ਜਾਵੇਗਾ , ਜਿਸ ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕ੍ਰਿਆ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਦੇ ਨਿਰਮਾਣ ਨਾਲ ਜਿੱਥੇ ਦੁਆਬੇ ਦੇ ਪ੍ਰਵਾਸੀ ਭਾਰਤੀਆਂ ਨੂੰ ਵੱਡੀ ਸਹੂਲਤ ਮਿਲੇਗੀ ਉੱਥੇ ਹੀ ਸੂਬੇ ਦੀ ਅਰਥਵਿਵਸਥਾ  ਨੂੰ ਵੀ ਵੱਡਾ ਹੁਲਾਰਾ ਮਿਲੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 7 ਸਾਲ ਪਹਿਲਾਂ ਮਾਂ ਖੇਡ ਕਬੱਡੀ ਦੇ ਵਿਸ਼ਵ ਕੱਪ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ ਸੀ , ਜਿਸ ਸਦਕਾ ਹੁਣ ਸਾਡੀ ਮਾਂ ਖੇਡ ਦੁਨੀਆਂ ਦੇ ਹਰ ਮਹਾਂਦੀਪ ਵਿਚ ਖੇਡੀ ਜਾ ਰਹੀ ਹੈ, ਜੋ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ੍ਰੀਲੰਕਾ,ਸਿਓਰਾ ਲਿਓਨ, ਤਨਜਾਨੀਆ ਵਰਗੇ ਦੇਸ਼ ਜਿਨ੍ਹਾਂ ਕਦੇ ਕਬੱਡੀ ਦਾ ਨਾਮ ਤੱਕ ਵੀ ਨਹੀਂ ਸੁਣਿਆ ਸੀ, ਉਹ ਅੱਜ ਕਬੱਡੀ ਦੇ ਵਿਸ਼ਵ ਕੱਪ ਵਿਚ ਹਿੱਸਾ ਲੈ ਰਹੇ ਹਨ।
ਇਸ ਮੌਕੇ ਉਪ ਮੁੱਖ ਮੰਤਰੀ ਵਲੋਂ ਮੈਦਾਨ ਵਿਚ ਬੈਠਕੇ ਲੜਕੀਆਂÎ ਦੇ ਕਬੱਡੀ ਮੈਚ ਦਾ ਵੀ ਅਨੰਦ ਮਾਣਿਆ ਗਿਆ। ਇਸ ਮੌਕੇ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਉਪ ਮੁੱਖ ਮੰਤਰੀ ਦਾ ਧੰਨਵਾਦ ਕੀਤਾ।  ਇਸ ਮੌਕੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਸਰਵਣ ਸਿੰਘ ਫਿਲੌਰ, ਮਹਿੰਦਰ ਕੌਰ ਜੋਸ਼ ਆਦਿ ਵੀ ਹਾਜ਼ਰ ਸਨ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …