Home / Punjabi News / ਸਨਅਤਾਂ ਵਾਸਤੇ ਨਹਿਰੀ ਪਾਣੀ ਉਪਲਬਧ ਕਰਵਾਏਗੀ ਸਰਕਾਰ: ਭਗਵੰਤ ਮਾਨ

ਸਨਅਤਾਂ ਵਾਸਤੇ ਨਹਿਰੀ ਪਾਣੀ ਉਪਲਬਧ ਕਰਵਾਏਗੀ ਸਰਕਾਰ: ਭਗਵੰਤ ਮਾਨ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਸਤੰਬਰ
ਪੰਜਾਬ ਸਰਕਾਰ ਵਲੋਂ ਅੱਜ ਸੂਬੇ ਵਿੱਚ ਸਰਕਾਰ-ਸਨਅਤਕਾਰ ਮਿਲਣੀ ਸ਼ੁਰੂ ਕੀਤੀ ਗਈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਨਅਤਕਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇੰਨਾਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਪੰਜਾਬ ਸਰਕਾਰ ਸਨਅਤਾਂ ਵਾਸਤੇ ਨਹਿਰੀ ਪਾਣੀ ਉਪਲਬਧ ਕਰਵਾਏਗੀ ਜੋ ਕਿ ਸਨਅਤਕਾਰਾਂ ਨੂੰ ਸਸਤਾ ਵੀ ਮਿਲੇਗਾ। ਮੁੱਖ ਮੰਤਰੀ ਨੇ ਨਹਿਰੀ ਵਿਭਾਗ ਦੇ ਸਕੱਤਰ ਨੂੰ ਮੌਕੇ ’ਤੇ ਹੀ ਨਹਿਰੀ ਪਾਣੀ ਦੀ ਉਪਲਬਧਤਾ ਬਾਰੇ ਪੁੱਛਿਆ ਜਿਨ੍ਹਾਂ ਨੇ ਇਸ ਬਾਰੇ ਹਾਂ ਪੱਖੀ ਹੁੰਗਾਰਾ ਦਿੱਤਾ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹਿਰ ਵਿੱਚ ਜਲਦੀ ਹੀ ਟੂਰਿਜ਼ਮ ਪੁਲੀਸ ਦਾ ਯੂਨਿਟ ਸ਼ੁਰੂ ਕੀਤਾ ਜਾਵੇਗਾ। ਟ੍ਰੈਫਿਕ ਕੰਟਰੋਲ ਵਾਸਤੇ ਮਸਨੂਈ ਇੰਟੈਲੀਜੈਂਸ ਦੀ ਵਰਤੋਂ ਕੀਤੀ ਜਾਵੇਗੀ। ਇਸ ਦੌਰਾਨ ਸ੍ਰੀ ਕੇਜਰੀਵਾਲ ਨੇ ਆਖਿਆ ਕਿ ਪੰਜਾਬ ਦੀ ਤਰੱਕੀ ਵਾਸਤੇ ਘਰੇਲੂ ਨਿਵੇਸ਼ ਨੂੰ ਵਧਾਇਆ ਜਾਵੇਗਾ। ਦੱਸਣਯੋਗ ਹੈ ਕਿ ਲੁਧਿਆਣਾ ਤੇ ਮੁਹਾਲੀ ਵਿਚ 15 ਸਤੰਬਰ ਨੂੰ ਸਰਕਾਰ-ਸਨਅਤਕਾਰ ਮਿਲਣੀ ਕੀਤੀ ਜਾਵੇਗੀ।

The post ਸਨਅਤਾਂ ਵਾਸਤੇ ਨਹਿਰੀ ਪਾਣੀ ਉਪਲਬਧ ਕਰਵਾਏਗੀ ਸਰਕਾਰ: ਭਗਵੰਤ ਮਾਨ appeared first on punjabitribuneonline.com.


Source link

Check Also

ਬੀਆਰਓ ਨੇ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ ਬਣਾਈ

ਸ੍ਰੀਨਗਰ, 14 ਮਈ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਜੰਮੂ-ਪੁਣਛ ਕੌਮੀ ਮਾਰਗ ’ਤੇ 2.79 ਕਿਲੋਮੀਟਰ …