ਟਰਾਂਸਪੋਰਟ ਵਿਭਾਗ ਨੇ ਧੋਖਾਧੜੀ ਕਰਨ ਵਾਲੇ 3 ਆਟੋ ਡੀਲਰਾਂ ਦੇ ਪੋਰਟਲ ਕੀਤੇ ਸੀਲ
ਆਟੋ ਡੀਲਰਾਂ ਤੋਂ ਹੁਣ ਤੱਕ 55 ਲੱਖ ਰੁਪਏ ਦੀ ਰਿਕਵਰੀ ਕੀਤੀ
ਸਟੇਟ ਟਰਾਂਸਪੋਰਟ ਕਮਿਸ਼ਨਰ ਦਿਲਰਾਜ ਸਿੰਘ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਜਾਰੀ
ਚੰਡੀਗੜ੍ਹ, : ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਣ ਵਾਲਿਆਂ ਨੂੰ ਸਖਤੀ ਨਾਲ ਨੱਥ ਪਾਉਂਦਿਆਂ ਟਰਾਂਸਪੋਰਟ ਵਿਭਾਗ ਨੇ ਧੋਖਾਧੜੀ ਕਰਨ ਵਾਲੇ ਤਿੰਨ ਆਟੋ ਡੀਲਰਾਂ ਕੋਲੋਂ 55.74 ਲੱਖ ਰੁਪਏ ਦੀ ਰਿਕਵਰੀ ਕਰਦਿਆਂ ਉਨ੍ਹਾਂ ਦੇ ਪੋਰਟਲ ਸੀਲ ਕਰਨ ਦਾ ਫੈਸਲਾ ਕੀਤਾ ਹੈ। ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਖੁਲਾਸਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਣ ਵਾਲਿਆਂ ਕਾਰਵਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਟਰਾਂਸਪੋਰਟ ਮੰਤਰੀ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਅੰਮ੍ਰਿਤਸਰ ਦੇ 3 ਆਟੋ ਡੀਲਰਾਂ ਵੱਲੋਂ ਵਾਹਨ ਵੇਚਣ ਸਮੇਂ ਖਰੀਦਦਾਰ ਤੋਂ ਕੀਮਤ ‘ਤੇ ਪੂਰਾ ਟੈਕਸ ਵਸੂਲ ਕੇ ਸਰਕਾਰੀ ਖਜ਼ਾਨੇ ਵਿੱਚ ਸਿਰਫ਼ ਅੱਧੀ ਕੀਮਤ ਦਾ ਬਣਦਾ ਟੈਕਸ ਭਰ ਕੇ ਟਰਾਂਸਪੋਰਟ ਵਿਭਾਗ ਨਾਲ ਧੋਖਾ ਕੀਤਾ ਜਾ ਰਿਹਾ ਹੈ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋ ਰਿਹਾ ਹੈ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨੋਵਲਟੀ ਹੌਂਡਈ, ਆਰੀਅਨ ਹੌਂਡਈ ਅਤੇ ਪੀ.ਐਨ.ਆਰ.ਮੋਟਰਜ਼ ਨਾਮੀ 3 ਡੀਲਰਾਂ ਤੋਂ 55,74,223 (55.74 ਲੱਖ) ਰੁਪਏ ਦੀ ਰਿਕਵਰੀ ਕਰਦਿਆਂ ਇਨ੍ਹਾਂ ਦੇ ਪੋਰਟਲ ਸੀਲ ਕਰ ਦਿੱਤੇ ਹਨ। ਟਰਾਂਸਪੋਰਟ ਮੰਤਰੀ ਨੇ ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਦੱਸਿਆ ਕਿ ਕੁੱਲ 55.74 ਲੱਖ ਰੁਪਏ ਦੀ ਕੀਤੀ ਰਿਕਵਰੀ ਵਿੱਚੋਂ ਨੋਵਲਟੀ ਹੌਂਡਈ ਕੋਲੋਂ 11,85,154 ਰੁਪਏ, ਆਰੀਅਨ ਹੌਂਡਾ ਕੋਲੋਂ 6,43,780 ਰੁਪਏ ਅਤੇ ਪੀ.ਐਨ.ਆਰ. ਮੋਟਰਜ਼ ਕੋਲੋਂ 37,45,289 ਰੁਪਏ ਰਿਕਵਰ ਕੀਤੇ ਗਏ ਹਨ। ਉਨ੍ਹਾਂ• ਦੱਸਿਆ ਕਿ ਹਰੇਕ ਏਜੰਸੀ ਦਾ 5 ਸਾਲ ਆਡਿਟ ਕਰਨ ਦੀ ਯੋਜਨਾ ਕਾਰਵਾਈ ਅਧੀਨ ਹੈ।
ਟਰਾਂਸਪੋਰਟ ਮੰਤਰੀ ਸ੍ਰੀਮਤੀ ਚੌਧਰੀ ਨੇ ਅੱਗੇ ਦੱਸਿਆ ਕਿ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਦਿਲਰਾਜ ਸਿੰਘ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਤਾਂ ਜੋ ਇਸ ਮਾਮਲੇ ਦੀ ਜੜ੍ਹ• ਤੱਕ ਜਾ ਕੇ ਇਸ ਧੰਦੇ ਵਿੱਚ ਸ਼ਾਮਲ ਹੋਰਨਾਂ ਨੂੰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਆਪਣੀ ਸਰਕਾਰੀ ਦੀ ਦ੍ਰਿੜਤਾ ਦੁਹਰਾਉਂਦਿਆਂ ਕਿਹਾ ਕਿ ਇਮਾਨਦਾਰੀ ਨੂੰ ਕਾਇਮ ਰੱਖਣਾ ਸਰਕਾਰ ਦੀ ਵਚਨਬੱਧਤਾ ਹੈ ਅਤੇ ਅਜਿਹੇ ਗਲਤ ਕੰਮਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖਤੀ ਨਾਲ ਨਜਿੱਠਣ ਲਈ ਹਮੇਸ਼ਾ ਹੀ ਤਤਪਰ ਰਹੇਗੀ।
Check Also
ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…
Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …
Asian Tribune Your Multilingual Newspaper covering World and local news News